ਤਪਾ ਮੰਡੀ (ਸ਼ਾਮ,ਗਰਗ) : ਇੱਥੋਂ ਨੇੜਲੇ ਪਿੰਡ ਰੂੜੇਕੇ ਖੁਰਦ 'ਚ ਚੱਲ ਰਹੇ ਵਿਆਹ ਸਮਾਗਮ ਦਾ ਮਾਹੌਲ ਉਸ ਵੇਲੇ ਗਮ ਵਿਚ ਤਬਦੀਲ ਹੋ ਗਿਆ ਜਦੋਂ ਪਿੰਡ ਦੇ ਛੱਪੜ 'ਚ ਹੀ ਲਾੜੇ ਦੇ ਪਿਤਾ ਦੀ ਲਾਸ਼ ਤੈਰਦੀ ਹੋਈ ਮਿਲੀ। ਮ੍ਰਿਤਕ ਦੀ ਪਛਾਣ ਜਗਸੀਰ ਸਿੰਘ ਸੀਰਾ (45) ਪੁੱਤਰ ਮੱਘਰ ਸਿੰਘ ਵਾਸੀ ਪੱਖੋਂ ਕਲਾਂ ਦੇ ਤੌਰ 'ਤੇ ਹੋਈ ਹੈ। ਇਸ ਸੰਬੰਧੀ ਜਾਂਣਕਾਰੀ ਦਿੰਦਿਆਂ ਥਾਣਾ ਮੁੱਖੀ ਜਸਵੀਰ ਸਿੰਘ ਨੇ ਦੱਸਿਆ ਕਿ ਪਿੰਡ ਵਾਸੀਆਂ ਤੋਂ ਜਾਣਕਾਰੀ ਮਿਲੀ ਕਿ ਪਿੰਡ ਦੇ ਛੱਪੜ ਵਿਚ ਕਿਸੇ ਵਿਅਕਤੀ ਦੀ ਲਾਸ਼ ਤੈਰ ਰਹੀ ਹੈ। ਜਦੋਂ ਉਨ੍ਹਾਂ ਵੱਲੋਂ ਮੌਕੇ 'ਤੇ ਪੰਹੁਚ ਕੇ ਲਾਸ਼ ਨੂੰ ਬਾਹਰ ਕੱਢਵਾਇਆ ਗਿਆ ਤਾਂ ਪਤਾ ਲੱਗਾ ਕਿ ਵਿਅਕਤੀ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ ਅਤੇ ਪਿਛਲੇ ਕਈ ਦਿਨਾਂ ਤੋਂ ਘਰ ਤੋਂ ਲਾਪਤਾ ਸੀ।
ਉਨ੍ਹਾਂ ਦੱਸਿਆ ਕਿ ਮ੍ਰਿਤਕ ਦਾ ਪੋਸਟਮਾਰਟਮ ਕਰਵਾਕੇ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ ਅਤੇ ਅਗਲੇਰੀ ਕਾਰਵਾਈ ਅਰੰਭ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਜਿਸ ਸਮੇਂ ਜਗਸੀਰ ਸਿੰਘ ਸੀਰਾ ਦੀ ਲਾਸ਼ ਮਿਲੀ ਉਸ ਸਮੇਂ ਘਰ ਵਿਚ ਉਨ੍ਹਾਂ ਦੇ ਪੁੱਤਰ ਦੇ ਵਿਆਹ ਦਾ ਪ੍ਰੋਗਰਾਮ ਚੱਲ ਰਿਹਾ ਸੀ, ਜੋ ਕਿ ਗਮ ਵਿਚ ਬਦਲ ਗਿਆ।
ਡਿਪਟੀ ਕਮਿਸ਼ਨਰ ਤੇ ਐੱਸ. ਐੱਸ. ਪੀ. ਵੱਲੋਂ ਤਾਮਕੋਟ ਜੇਲ ਦਾ ਦੌਰਾ
NEXT STORY