ਸੁਲਤਾਨਪੁਰ ਲੋਧੀ (ਸੋਢੀ)-ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਸੁਲਤਾਨਪੁਰ ਲੋਧੀ ਵੱਲੋਂ ਸਹਾਇਕ ਕਿਰਤ ਕਮਿਸ਼ਨਰ (ਲੇਬਰ ਦਫਤਰ) ਕਪੂਰਥਲਾ ਅੱਗੇ 12 ਮਾਰਚ ਨੂੰ ਰੋਸ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂ ਕਾਮਰੇਡ ਬਲਦੇਵ ਸਿੰਘ ਤੇ ਸੁਲਤਾਨਪੁਰ ਲੋਧੀ ਬਲਾਕ ਦੇ ਪ੍ਰਧਾਨ ਸਤਨਾਰਾਇਣ ਮਹਿਤਾ ਨੇ ਦੱਸਿਆ ਕਿ ਲੇਬਰ ਦਫ਼ਤਰ ਕਪੂਰਥਲਾ ਵੱਲੋਂ ਉਸਾਰੀ ਕਿਰਤੀਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਦੀਆਂ ਲਿਸਟਾਂ ਕਾਫ਼ੀ ਸਮੇਂ ਤੋਂ ਆਪਣੇ ਦਲਾਲਾਂ ਦੀ ਮਰਜ਼ੀ ਮੁਤਾਬਿਕ ਬਣਾਈਆਂ ਜਾ ਰਹੀਆਂ ਹਨ । ਉਨ੍ਹਾਂ ਦੋਸ਼ ਲਾਇਆ ਕਿ ਗਲਤ ਲਿਸਟਾਂ ਬਾਰੇ ਯੂਨੀਅਨ ਵੱਲੋਂ ਕਈ ਵਾਰੀ ਸ਼ਿਕਾਇਤ ਵੀ ਕੀਤੀ ਗਈ ਹੈ ਪਰ ਕੋਈ ਕਾਰਵਾਈ ਨਹੀਂ ਹੋ ਰਹੀ । ਉਨ੍ਹਾਂ ਕਿਹਾ ਕਿ ਸਾਲ 2016-17 ਦੌਰਾਨ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦੀਆਂ ਸੂਚੀਆਂ 'ਚ ਕਰਮਚਾਰੀਆਂ ਵੱਲੋਂ ਜਾਣ ਬੁੱਝ ਕੇ ਕਿਰਤੀਆਂ ਦੇ ਅਕਾਊਂਟ ਨੰਬਰ ਗਲਤ ਪਾ ਦਿੱਤੇ ਗਏ, ਜਿਸ ਕਾਰਨ ਸੈਂਕੜੇ ਕਿਰਤੀ ਭਲਾਈ ਸਕੀਮਾਂ ਦਾ ਲਾਭ ਨਹੀਂ ਲੈ ਸਕੇ । ਉਨ੍ਹਾਂ ਸਮੂਹ ਨਿਰਮਾਣ ਮਜ਼ਦੂਰਾਂ ਨੂੰ ਇਸ ਰੋਸ ਪ੍ਰਦਰਸ਼ਨ 'ਚ ਪੁੱਜਣ ਲਈ ਕਮਰਕੱਸੇ ਕਰਨ ਦੀ ਅਪੀਲ ਕੀਤੀ ।
ਚੰਡੀਗੜ੍ਹ 'ਚ ਪ੍ਰਦਰਸ਼ਨ ਕਰਨ ਆਉਣ ਵਾਲੇ ਕਿਸਾਨਾਂ ਨੂੰ ਰਸਤੇ 'ਚ ਰੋਕਿਆ
NEXT STORY