ਗੁਰੂਹਰਸਹਾਏ— ਦਫਤਰ ਨਗਰ ਕੌਂਸਲ ਗੁਰੂਹਰਸਹਾਏ ਵਲੋਂ ਭਾਰਤ ਤੇ ਪਾਕਿਸਤਾਨ ਵਿਚਾਲੇ ਵਧਦੇ ਤਣਾਅ ਨੂੰ ਮੁੱਖ ਰੱਖਦਿਆਂ ਹਲਕੇ ਅਧੀਨ ਪੈਂਦੇ ਸਮੂਹ ਮੈਡੀਕਲ ਸਟੋਰਾਂ ਦੇ ਮਾਲਕਾਂ ਨੂੰ ਸਟੋਰ 24 ਘੰਟੇ ਖੁੱਲ੍ਹੇ ਰੱਖਣ ਦੀ ਹਿਦਾਇਤ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪ੍ਰਾਈਵੇਟ ਹਸਪਤਾਲਾਂ ਨੂੰ ਵੀ 24 ਘੰਟੇ ਖੁੱਲ੍ਹੇ ਰੱਖਣ ਲਈ ਆਖਿਆ ਗਿਆ ਹੈ।
ਛੁੱਟੀ 'ਤੇ ਗਏ ਡਾਕਟਰਾਂ ਤੇ ਨਰਸਾਂ ਦੀਆਂ ਛੁੱਟੀਆਂ ਵੀ ਰੱਦ ਕਰ ਦਿੱਤੀਆਂ ਗਈਆਂ ਹਨ ਤੇ ਉਨ੍ਹਾਂ ਨੂੰ ਵੀ ਤੁਰੰਤ ਡਿਊਟੀ 'ਤੇ ਪਰਤਣ ਲਈ ਆਖਿਆ ਗਿਆ ਹੈ। ਦੱਸਣਯੋਗ ਹੈ ਕਿ ਬੁੱਧਵਾਰ ਰਾਤ ਨੂੰ ਭਾਰਤੀ ਫੌਜ ਵਲੋਂ ਮਕਬੂਜ਼ਾ ਕਸ਼ਮੀਰ 'ਚ ਅੱਤਵਾਦੀ ਕੈਂਪਾਂ 'ਤੇ ਹਮਲਾ ਕੀਤਾ ਗਿਆ ਸੀ, ਜਿਸ ਦੌਰਾਨ 40 ਅੱਤਵਾਦੀ ਮਾਰੇ ਗਏ ਸਨ। ਪਾਕਿਸਤਾਨੀ ਫੌਜ ਦੀ ਬੌਖਲਾਹਟ ਨੂੰ ਦੇਖਦੇ ਹੋਏ ਬਾਰਡਰ ਦੇ ਨਾਲ ਲੱਗਦੇ ਪਿੰਡਾਂ ਨੂੰ ਵੀ ਖਾਲੀ ਕਰਵਾ ਲਿਆ ਗਿਆ ਹੈ।
ਸੁਖਬੀਰ ਬਾਦਲ ਦੇ ਕਾਫਲੇ ਨੂੰ ਦਿਖਾਈਆਂ ਕਾਲੀਆਂ ਝੰਡੀਆਂ
NEXT STORY