ਮੋਹਾਲੀ : ਮੋਹਾਲੀ ਦੇ ਫੇਜ਼-3 'ਚ ਸਥਿਤ ਕੋਠੀ 'ਚੋਂ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਨੌਜਵਾਨ ਦੀ ਲਾਸ਼ ਨੂੰ ਇਕ ਬੈਗ ਵਿਚ ਬੰਦ ਕਰਕੇ ਚਿੱਟੇ ਰੰਗ ਦੀ ਕਾਰ ਦੀ ਡਿੱਕੀ ਵਿਚ ਰੱਖਿਆ ਗਿਆ ਸੀ। ਵਾਰਦਾਤ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਮੁਤਾਬਕ ਮ੍ਰਿਤਕ ਨੌਜਵਾਨ ਦਾ ਨਾਮ ਏਕਮ ਸਿੰਘ ਢਿੱਲੋਂ ਹੈ ਅਤੇ ਗੋਲੀ ਲੱਗਣ ਨਾਲ ਨੌਜਵਾਨ ਦੀ ਮੌਤ ਹੋਈ ਹੈ। ਪੁਲਸ ਨੇ ਮੌਕੇ ਤੋਂ ਇਕ ਪਿਸਤੌਲ ਵੀ ਬਰਾਮਦ ਕੀਤੀ ਹੈ। ਏਕਮ ਸਿੰਘ ਵਿਆਹਿਆ ਸੀ ਅਤੇ ਉਸ ਦੇ ਦੋ ਬੱਚੇ ਇਕ ਲੜਕਾ ਅਤੇ ਲੜਕੀ ਹੈ।
ਮ੍ਰਿਤਕ ਦੇ ਪਿਤਾ ਜਸਪਾਲ ਸਿੰਘ ਢਿੱਲੋਂ ਅਤੇ ਭਰਾ ਦਰਸ਼ਨ ਸਿੰਘ ਢਿੱਲੋਂ ਨੇ ਦੋਸ਼ ਲਗਾਇਆ ਕਿ ਏਕਮ ਸਿੰਘ ਦਾ ਕਤਲ ਉਸ ਦੀ ਪਤਨੀ ਸੀਰਤ ਕੌਰ ਵਲੋਂ ਕੀਤਾ ਗਿਆ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਇਸ ਕਤਲ ਕਾਂਡ ਵਿਚ ਇਕ ਸੀਨੀਅਰ ਕਾਂਗਰਸੀ ਆਗੂ ਅਤੇ ਹੋਰ ਪਰਿਵਾਰਕ ਮੈਂਬਰ ਵੀ ਸ਼ਾਮਿਲ ਹਨ। ਫਿਲਹਾਲ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਨਸ਼ੀਲੇ ਪਾਊਡਰ ਦੇ ਮਾਮਲੇ 'ਚ 10 ਸਾਲ ਕੈਦ
NEXT STORY