ਪਟਿਆਲਾ (ਇੰਦਰਜੀਤ ਬਖਸ਼ੀ)— ਨਗਰ ਨਿਗਮ ਚੋਣਾਂ ਦੌਰਾਨ ਪਟਿਆਲਾ ਦੇ 14 ਨੰਬਰ ਵਾਰਡ ਵਿੱਚ ਖੂਨੀ ਝੜਪ ਦੀ ਖਬਰ ਮਿਲੀ ਹੈ। ਜਾਣਕਾਰੀ ਮੁਤਾਬਕ ਅਕਾਲੀ ਦਲ ਤੇ ਕਾਂਗਰਸੀ ਵਰਕਰਾਂ ਦਰਮਿਆਨ ਟਕਰਾਅ ਹੋ ਗਿਆ ਜਿਸ ਦੌਰਾਨ ਦੋਨਾਂ ਧਿਰਾਂ ਦੇ ਵਰਕਰ ਜ਼ਖਮੀਂ ਹੋ ਗਏ।
ਅਕਾਲੀ ਦਲ ਵੱਲੋਂ ਇਹ ਵੀ ਇਲਜ਼ਾਮ ਲਗਾਇਆ ਗਿਆ ਹੈ ਕਿ ਕਾਂਗਰਸੀ ਵਰਕਰਾਂ ਨੇ ਬੂਥ 'ਤੇ ਕਬਜ਼ਾ ਕਰ ਲਿਆ ਹੈ। ਸਥਿਤੀ ਨੂੰ ਕਾਬੂ ਪਾਉਣ ਲਈ ਪੁਲਸ ਨੂੰ ਲਾਠੀਚਾਰਜ ਕਰਨਾ ਪਿਆ। ਬਹਿਰਹਾਲ ਪੁਲਸ ਵੱਲੋਂ ਸਥਿਤੀ 'ਤੇ ਕਾਬੂ ਪਾ ਲਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਨਗਰ ਨਿਗਮ ਚੋਣਾਂ : ਮੋਗਾ ਜ਼ਿਲੇ ਦੇ ਧਰਮਕੋਟ ਅਤੇ ਫਤਿਹਗੜ੍ਹ ਪੰਜਤੂਰ 'ਚ ਵੋਟਿੰਗ ਸ਼ੁਰੂ
NEXT STORY