ਲੁਧਿਆਣਾ : ਅਕਾਲੀ ਸਰਕਾਰ ਨੇ ਕੇਂਦਰ ਸਰਕਾਰ ਵਲੋਂ ਦਿੱਤੇ 1400 ਕਰੋੜ ਰੁਪਏ ਦਾ ਘਪਲਾ ਕਰਕੇ ਪੰਜਾਬ ਦਾ ਵਿਕਾਸ ਨਹੀਂ ਹੋਣ ਦਿੱਤਾ। ਇਹ ਕਹਿਣਾ ਹੈ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਦਾ। ਪਿਛਲੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਸਿੱਧੂ ਨੇ ਕਿਹਾ ਕਿ ਸੂਬੇ ਦਾ ਵਿਕਾਸ ਨਾ ਹੋਣ ਲਈ ਬਾਦਲ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਵਲੋਂ ਪੰਜਾਬ ਨੂੰ ਦਿੱਤਾ 1400 ਕਰੋੜ ਬਾਦਲਾਂ ਵਲੋਂ ਆਪਣੇ ਹੀ ਕੰਮਾਂ ਲਈ ਲਗਾ ਦਿੱਤਾ ਗਿਆ।
ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਵੱਖ-ਵੱਖ ਸਮਾਗਮਾਂ ਵਿਚ ਸ਼ਿਰਕਤ ਕਰਨ ਲੁਧਿਆਣਾ ਪਹੁੰਚੇ ਹੋਏ ਸਨ, ਜਿੱਥੇ ਉਹ ਕੁਝ ਦਿਨ ਪਹਿਲਾਂ ਛਾਲ ਫੈਕਟਰੀ 'ਚ ਲੱਗੀ ਅੱਗ ਦੌਰਾਨ ਝੁਲਸੇ ਫਾਇਰਬ੍ਰਿਗੇਡ ਕਰਮਚਾਰੀਆਂ ਦਾ ਹਾਲ ਪੁੱਛਣ ਸੀ. ਐੱਮ. ਸੀ. ਹਸਪਤਾਲ ਪਹੁੰਚੇ ਅਤੇ ਕਰਮਚਾਰੀਆਂ ਦੀ ਬਹਾਦਰੀ ਲਈ ਉਨ੍ਹਾਂ ਨੂੰ ਇਕ-ਇਕ ਲੱਖ ਰੁਪਏ ਆਪਣੀ ਜੇਬ 'ਚੋਂ ਦੇਣ ਦਾ ਐਲਾਨ ਵੀ ਕੀਤਾ।
ਅਣਪਛਾਤੇ ਵਿਅਕਤੀਆਂ ਵੱਲੋਂ ਨੌਜਵਾਨ 'ਤੇ ਤੇਜ਼ਧਾਰ ਹੱਥਿਆਰ ਨਾਲ ਹਮਲਾ
NEXT STORY