ਪਟਿਆਲਾ : ਪਟਿਆਲਾ ਤੋਂ ਆਮ ਆਦਮੀ ਪਾਰਟੀ ਦੇ ਐਮ.ਪੀ. ਡਾ. ਧਰਮਵੀਰ ਗਾਂਧੀ ਨੂੰ ਪਾਰਟੀ 'ਚੋਂ ਮੁਅੱਤਲ ਕੀਤੇ ਜਾਣ ਤੋਂ ਬਾਅਦ ਡਾ. ਗਾਂਧੀ ਮੀਡੀਆ ਸਾਹਮਣੇ ਆਏ ਹਨ। ਪਟਿਆਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਦੇ ਹਾਲਾਤ ਇਸ ਤਰ੍ਹਾਂ ਦੇ ਰਹੇ ਤਾਂ ਬਾਦਲਾਂ ਨੂੰ ਹਰਾਉਣਾ ਔਖਾ ਹੋ ਜਾਣਾ ਹੈ।
ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਪਟਿਆਲਾ ਤੋਂ ਆਪਣੇ ਲੋਕ ਸਭਾ ਮੈਂਬਰ ਧਰਮਵੀਰ ਗਾਂਧੀ ਅਤੇ ਫਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਹਰਿੰਦਰ ਸਿੰਘ ਖਾਲਸਾ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਲੋਕ ਸਭਾ ਵਿਚ ਸਿਰਫ ਚਾਰ ਮੈਂਬਰ ਹਨ ਅਤੇ ਇਨ੍ਹਾਂ ਦੋ ਮੈਂਬਰਾਂ ਨੂੰ ਮੁਅੱਤਲ ਕੀਤੇ ਜਾਣ ਤੋਂ ਬਾਅਦ ਪਾਰਟੀ ਦੇ ਲੋਕ ਸਭਾ ਵਿਚ ਹੁਣ ਸਿਰਫ ਦੋ ਮੈਂਬਰ ਰਹਿ ਜਾਣਗੇ।
'ਜਗ ਬਾਣੀ' ਦੇ ਪਾਠਕਾਂ ਲਈ ਇਕ ਜ਼ਰੂਰੀ ਸੂਚਨਾ ਹੈ। 'ਜਗ ਬਾਣੀ' ਵਲੋਂ ਐਪ ਨੂੰ ਅਪਡੇਟ ਕਰ ਦਿੱਤਾ ਗਿਆ ਹੈ। ਤੁਸੀਂ ਵੀ ਆਪਣੇ ਫੋਨ ਦੇ ਪਲੇਅ ਸਟੋਰ ਵਿਚ ਜਾ ਕੇ 'ਜਗ ਬਾਣੀ' ਐਪ ਨੂੰ ਅਪਡੇਟ ਕਰਕੇ ਦੁਨੀਆ ਭਰ ਦੀਆਂ ਖਬਰਾਂ ਦਾ ਅਨੰਦ ਮਾਣ ਸਕਦੇ ਹੋ।
ਰੱਖੜੀ 'ਤੇ ਰਿਸ਼ਤੇਦਾਰਾਂ ਕੋਲ ਗਏ ਪਰਿਵਾਰ ਦੀਆਂ ਅੱਖਾਂ ਅੱਗੇ ਉਦੋਂ ਨ੍ਹੇਰ ਪੈ ਗਿਆ, ਜਦੋਂ ਦੇਖਿਆ ਘਰ ਦਾ ਹਾਲ (ਤਸਵੀਰਾਂ)
NEXT STORY