ਮੋਗਾ, (ਆਜ਼ਾਦ)- ਐਂਟੀ-ਨਾਰਕੋਟਿਕ ਡਰੱਗਜ਼ ਸੈੱਲ ਦੇ ਇੰਚਾਰਜ ਲਖਵਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਸਹਾਇਕ ਥਾਣੇਦਾਰ ਪਹਾੜਾ ਸਿੰਘ ਨੇ ਅਜੇ ਸਿੰਘ ਨਿਵਾਸੀ ਬਸਤੀ ਸਾਧਾਂਵਾਲੀ ਮੋਗਾ ਨੂੰ 600 ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕੀਤਾ ਸੀ, ਜਿਸ ਦਾ ਅਦਾਲਤ ਨੇ ਇਕ ਦਿਨ ਦਾ ਪੁਲਸ ਰਿਮਾਂਡ ਦਿੱਤਾ ਸੀ।
ਅੱਜ ਪੁਲਸ ਰਿਮਾਂਡ ਖਤਮ ਹੋਣ 'ਤੇ ਉਸ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਸ ਨੂੰ ਜੁਡੀਸ਼ੀਅਲ ਰਿਮਾਂਡ 'ਤੇ ਭੇਜਣ ਦਾ ਹੁਕਮ ਦਿੱਤਾ।
ਇਸੇ ਤਰ੍ਹਾਂ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਵੱਲੋਂ ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕੀਤੇ ਗਏ ਸਰਬਜੀਤ ਸਿੰਘ ਉਰਫ ਸਰਬਾ ਨਿਵਾਸੀ ਪਿੰਡ ਧੂੜਕੋਟ ਟਾਹਲੀ ਵਾਲਾ ਨੂੰ ਵੀ ਜੁਡੀਸ਼ੀਅਲ ਰਿਮਾਂਡ 'ਤੇ ਭੇਜਣ ਦਾ ਹੁਕਮ ਦਿੱਤਾ।
ਸੜਕ ਦੀ ਤਰਸਯੋਗ ਹਾਲਤ ਤੋਂ ਰਾਹਗੀਰ ਪ੍ਰੇਸ਼ਾਨ
NEXT STORY