ਕਪੂਰਥਲਾ(ਭੂਸ਼ਣ)— ਥਾਣਾ ਕੋਤਵਾਲੀ ਦੀ ਪੁਲਸ ਨੇ ਨਾਕਾਬੰਦੀ ਦੇ ਦੌਰਾਨ ਭਾਰੀ ਮਾਤਰਾ 'ਚ ਨਸ਼ੀਲੇ ਕੈਪਸੂਲਾਂ ਸਮੇਤ ਇਕ ਮੁਲਜ਼ਮ ਨੂੰ ਕਾਬੂ ਕੀਤਾ ਹੈ । ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਐੱਸ. ਐੱਸ. ਪੀ. ਕਪੂਰਥਲਾ ਸੰਦੀਪ ਸ਼ਰਮਾ ਦੇ ਹੁਕਮਾਂ 'ਤੇ ਜ਼ਿਲਾ ਭਰ 'ਚ ਚੱਲ ਰਹੀ ਡਰੱਗ ਵਿਰੋਧੀ ਮੁਹਿੰਮ ਤਹਿਤ ਥਾਣਾ ਕੋਤਵਾਲੀ ਕਪੂਰਥਲਾ ਦੀ ਪੁਲਸ ਨੇ ਸ਼ਨੀਵਾਰ ਨੂੰ ਡੈਣਵਿੰਡ ਮੋੜ 'ਤੇ ਨਾਕਾਬੰਦੀ ਕੀਤੀ ਹੋਈ ਸੀ ਕਿ ਇਸ ਦੌਰਾਨ ਜਦੋਂ ਇਕ ਸ਼ੱਕੀ ਵਿਅਕਤੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਪਾਰਟੀ ਨੇ ਘੇਰਾਬੰਦੀ ਕਰਕੇ ਮੁਲਜ਼ਮ ਨੂੰ ਕਾਬੂ ਕਰ ਲਿਆ। ਪੁੱਛਗਿਛ ਦੌਰਾਨ ਮੁਲਜ਼ਮ ਨੇ ਆਪਣਾ ਨਾਮ ਲਖਵਿੰਦਰ ਸਿੰਘ ਉਰਫ ਕਾਲਾ ਪੁੱਤਰ ਮਲੂਕ ਸਿੰਘ ਵਾਸੀ ਪਿੰਡ ਲਹਿਰਾ ਬੇਟ ਥਾਣਾ ਮਖੂ ਜ਼ਿਲਾ ਫਿਰੋਜ਼ਪੁਰ ਦੱਸਿਆ। ਮੁਲਜ਼ਮ ਦੀ ਤਲਾਸ਼ੀ ਦੇ ਦੌਰਾਨ ਉਸ ਤੋਂ 35 ਨਸ਼ੀਲੇ ਕੈਪਸੂਲ ਬਰਾਮਦ ਹੋਏ ਹਨ। ਮੁਲਜ਼ਮ ਨੇ ਖੁਲਾਸਾ ਕੀਤਾ ਕਿ ਉਹ ਕਿਸੇ ਖਾਸ ਗਾਹਕ ਨੂੰ ਬਰਾਮਦ ਨਸ਼ੀਲੇ ਕੈਪਸੂਲ ਦੇਣ ਜਾ ਰਿਹਾ ਸੀ । ਉਕਤ ਗਾਹਕ ਕੌਣ ਸੀ ਇਸ ਸਬੰਧੀ ਕੋਤਵਾਲੀ ਪੁਲਸ ਨੇ ਖੁਲਾਸਾ ਨਹੀਂ ਕੀਤਾ ਹੈ ।ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ।
ਲੰਗਾਹ ਨੇ ਕੀਤਾ ਬੱਜਰ ਕੁਰਾਹਿਤ: ਗਿਆਨੀ ਹਰਪ੍ਰੀਤ ਸਿੰਘ
NEXT STORY