ਗੁਰਾਇਆ(ਹੇਮੰਤ)— ਪੁਲਸ ਨੇ ਇਕ ਵਿਅਕਤੀ ਨੂੰ ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਇੰਸਪੈਕਟਰ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਗੁਰਾਇਆ ਥਾਣੇ 'ਚ ਤਾਇਨਾਤ ਏ. ਐੱਸ. ਆਈ. ਸਤਵਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਪਿੰਡ ਬੁੰਡਾਲਾ ਨੇੜੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 55 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਵਿਅਕਤੀ ਦੀ ਪਛਾਣ ਸੰਨੀ ਜਸਪਾਲ ਪੁੱਤਰ ਜੀਤ ਵਾਸੀ ਧੁਲੇਤਾ ਵਜੋਂ ਹੋਈ ਹੈ। ਪੁਲਸ ਨੇ ਦੋਸ਼ੀ ਵਿਰੁੱਧ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੁਲਸ ਨੇ 40 ਕਿਲੋ ਲਾਹਣ ਕੀਤੀ ਬਰਮਾਦ, 2 ਵਿਅਕਤੀਆਂ ਖਿਲਾਫ ਕੇਸ ਦਰਜ
NEXT STORY