ਚੌਕ ਮਹਿਤਾ (ਕੈਪਟਨ) : ਥਾਣਾ ਮਹਿਤਾ ਨਜ਼ਦੀਕ ਬਟਾਲਾ-ਜਲਧੰਰ ਮੁੱਖ ਮਾਰਗ 'ਤੇ ਵਾਪਰੇ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ ਹੋਣ ਅਤੇ ਦੂਜੇ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਏ.ਐੱਸ.ਆਈ. ਨਰੇਸ਼ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੀ ਰਾਤ ਜਲੰਧਰ ਵਾਲੇ ਪਾਸਿਓਂ ਆ ਰਹੀ ਤੇਜ਼ ਰਫਤਾਰ ਓਰਬਿਟ ਬੱਸ ਪੀ.ਬੀ. -03 .ਏ.ਪੀ.7514 ਨੇ ਓਵਰਟੇਕ ਕਰਨ ਸਮੇਂ ਦੂਜੀ ਸਾਈਡ ਬਟਾਲਾ ਵਾਲੋਂ ਆ ਰਹੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।
ਇਸ ਦੌਰਾਨ ਮੋਟਰਸਾਈਕਲ ਚਾਲਕ ਬਲਵਿੰਦਰ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਬੁੱਟਰ ਖੁਰਦ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਪਿੱਛੇ ਬੈਠਾ ਜਰਨੈਲ ਸਿੰਘ ਪੁੱਤਰ ਹਰਬੰਸ ਸਿੰਘ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਏ.ਐੱਸ.ਆਈ. ਨਰੇਸ਼ ਕੁਮਾਰ ਨੇ ਦੱਸਿਆ ਕਿ ਪੁਲਸ ਨੇ ਬੱਸ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪ੍ਰਸ਼ਾਸਨ ਨੇ ਨਿਕਾਸੀ ਨਾਲੇ 'ਤੇ ਹੋ ਰਿਹਾ ਨਾਜਾਇਜ਼ ਕਬਜ਼ਾ ਰੋਕਿਆ
NEXT STORY