ਮੋਹਾਲੀ (ਨਿਆਮੀਆਂ) - ਨਗਰ ਨਿਗਮ ਮੋਹਾਲੀ ਦੇ ਮੇਅਰ ਕੁਲਵੰਤ ਸਿੰਘ ਨੂੰ ਜੋ ਕਾਰਨ ਦੱਸੋ ਨੋਟਿਸ ਭੇਜਿਆ ਗਿਆ ਹੈ, ਉਸ ਨੂੰ ਉਸ ਦਾ ਜਵਾਬ ਦੇਣਾ ਚਾਹੀਦਾ ਹੈ ਅਤੇ ਉਸ ਤੋਂ ਬਾਅਦ ਵਿਭਾਗ ਵਲੋਂ ਅਗਲੀ ਕਾਰਵਾਈ ਕੀਤੀ ਜਾਵੇਗੀ। ਅਜੇ ਹੋਰ ਕਈ ਮਾਮਲੇ ਸਾਹਮਣੇ ਆਉਣੇ ਹਨ, ਇਸ ਲਈ ਕੁਲਵੰਤ ਸਿੰਘ ਨੂੰ ਹੁਣ ਤੋਂ ਹੀ ਘਬਰਾਉਣਾ ਨਹੀਂ ਚਾਹੀਦਾ। ਇਹ ਗੱਲ ਅੱਜ ਇਥੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਉਦੋਂ ਕਹੀ, ਜਦੋਂ ਪੱਤਰਕਾਰਾਂ ਨੇ ਉਨ੍ਹਾਂ ਤੋਂ ਪੁੱਛਿਆ ਕਿ ਮੇਅਰ ਕੁਲਵੰਤ ਸਿੰਘ ਨੂੰ ਪਹਿਲਾਂ ਸਸਪੈਂਡ ਕੀਤਾ ਗਿਆ ਅਤੇ ਫਿਰ ਯੂ-ਟਰਨ ਲੈਂਦਿਆਂ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ, ਇਸ ਦੇ ਪਿੱਛੇ ਕੀ ਕਾਰਨ ਹੈ ਤਾਂ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਕੁਲਵੰਤ ਸਿੰਘ ਨੂੰ ਸਸਪੈਂਡ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਅਧਿਕਾਰੀਆਂ ਨੇ ਇਹ ਗਲਤੀ ਕੀਤੀ ਅਤੇ ਗਲਤ ਪ੍ਰੈੱਸ ਨੋਟ ਜਾਰੀ ਹੋਇਆ, ਨੂੰ ਸਸਪੈਂਡ ਕੀਤਾ ਜਾ ਚੁੱਕਾ ਹੈ।
ਉਨ੍ਹਾਂ ਕਿਹਾ ਕਿ ਅਜੇ ਤਾਂ ਬਹੁਤ ਕੁਝ ਹੋਰ ਸਾਹਮਣੇ ਆਉਣਾ ਹੈ। ਉਨ੍ਹਾਂ ਮੋਹਾਲੀ 'ਚ ਬਣੇ ਪਖਾਨਿਆਂ ਦਾ ਜ਼ਿਕਰ ਉਚੇਚੇ ਤੌਰ 'ਤੇ ਕਰਦਿਆਂ ਕਿਹਾ ਕਿ ਚੰਡੀਗੜ੍ਹ ਤੇ ਮੋਹਾਲੀ ਵਿਚ ਬਣੇ ਇਨ੍ਹਾਂ ਪਖਾਨਿਆਂ 'ਚ ਜ਼ਮੀਨ-ਆਸਮਾਨ ਦਾ ਫਰਕ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੇ ਅਜੇ ਹੋਰ ਘਪਲੇ ਵੀ ਸਾਹਮਣੇ ਆਉਣਗੇ। ਉਨ੍ਹਾਂ ਕਿਹਾ ਕਿ ਛੁਟਕਾਰਾ ਜਵਾਬ ਦੇ ਕੇ ਹੀ ਹੋਣਾ ਹੈ, ਗੱਲਾਂ ਨਾਲ ਨਹੀਂ ਸਰਨਾ। ਕੁਲਵੰਤ ਸਿੰਘ ਵੱਲੋਂ ਮਾਣਹਾਨੀ ਦਾ ਕੇਸ ਦਰਜ ਕਰਵਾਉਣ ਸਬੰਧੀ ਸਿੱਧੂ ਨੇ ਕਿਹਾ ਕਿ ਉਹ ਕਿਸੇ ਦੀ ਪਰਵਾਹ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਜ਼ਿੰਦਗੀ 'ਚ ਅਜਿਹੇ ਕਈ ਮਾਮਲੇ ਆਏ ਅਤੇ ਕਈ ਗਏ।
ਇਤਿਹਾਸ ਗਵਾਹ ਹੈ, ਜਲੰਧਰ 'ਚ ਨਵੇਂ ਚਿਹਰਿਆਂ ਵਿਚਾਲੇ ਹੋ ਸਕਦੀ ਹੈ ਜੰਗ
NEXT STORY