ਕਪੂਰਥਲਾ(ਮਲਹੋਤਰਾ)— ਜ਼ਿਲੇ ਦੀਆਂ ਵੱਖ-ਵੱਖ ਮੰਡੀਆਂ 'ਚ ਝੋਨੇ ਦੀ ਆਮਦ ਪੂਰੇ ਜੋਬਨ 'ਤੇ ਹੈ ਅਤੇ ਅੱਜ ਖ਼ਰੀਦ ਏਜੰਸੀਆਂ ਵੱਲੋਂ 37756 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ, ਜਿਸ ਨਾਲ ਜ਼ਿਲੇ ਵਿਚ ਝੋਨੇ ਦੀ ਖਰੀਦ ਦਾ ਅੰਕੜਾ 5 ਲੱਖ ਮੀਟ੍ਰਿਕ ਟਨ ਤੋਂ ਪਾਰ ਹੋ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੁਹੰਮਦ ਤਈਅਬ ਨੇ ਦੱਸਿਆ ਕਿ ਹੁਣ ਤਕ ਜ਼ਿਲੇ ਵਿਚ 515210 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨੇ ਦੱਸਿਆ ਕਿ ਐਤਵਾਰ ਪਨਗਰੇਨ ਵੱਲੋਂ 12900 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 9734 ਮੀਟ੍ਰਿਕ ਟਨ, ਪਨਸਪ ਵੱਲੋਂ 6050 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 4335 ਮੀਟ੍ਰਿਕ ਟਨ, ਪੰਜਾਬ ਐਗਰੋ ਵੱਲੋਂ 3759 ਮੀਟ੍ਰਿਕ ਟਨ ਅਤੇ ਐੱਫ. ਸੀ. ਆਈ. ਵੱਲੋਂ 978 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਪਨਗਰੇਨ ਵੱਲੋਂ 174797 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 144141 ਮੀਟ੍ਰਿਕ ਟਨ, ਪਨਸਪ ਵੱਲੋਂ 73789 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 61062 ਮੀਟ੍ਰਿਕ ਟਨ, ਪੰਜਾਬ ਐਗਰੋ ਵੱਲੋਂ 47226 ਮੀਟ੍ਰਿਕ ਟਨ ਅਤੇ ਐੱਫ. ਸੀ. ਆਈ. ਵੱਲੋਂ 14195 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੇ ਝੋਨੇ ਲਈ ਕਿਸਾਨਾਂ ਨੂੰ 598.41 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ। ਜ਼ਿਲੇ ਦੀਆਂ ਸਾਰੀਆਂ ਮੰਡੀਆਂ ਵਿਚ ਖਰੀਦ ਦੇ ਸੁਚਾਰੂ ਪ੍ਰਬੰਧ ਕੀਤੇ ਗਏ ਹਨ ਅਤੇ ਖਰੀਦ ਪ੍ਰਕਿਰਿਆ ਨਿਰਵਿਘਨ ਅਤੇ ਸੁਚੱਜੇ ਢੰਗ ਨਾਲ ਜਾਰੀ ਹੈ।
ਬੱਸ 'ਚੋਂ ਕੱਪੜਾ ਵਪਾਰੀ ਦਾ ਹਜ਼ਾਰਾਂ ਰੁਪਏ ਦਾ ਸਾਮਾਨ ਗਾਇਬ
NEXT STORY