ਮਨੀਲਾ 'ਚ ਪੰਜਾਬੀ ਦੀ ਗੋਲੀ ਮਾਰ ਕੇ ਹੱਤਿਆ

You Are HerePunjab
Friday, March 30, 2018-8:35 PM

ਸ਼ੇਰਪੁਰ (ਅਨੀਸ਼)— ਮਨੀਲਾ 'ਚ ਪੰਜਾਬੀ ਨੌਜਵਾਨਾਂ ਦੀਆਂ ਹੱਤਿਆਵਾਂ ਦਾ ਸਿਲਸਿਲਾ ਵਧਦਾ ਹੀ ਜਾ ਰਿਹਾ ਹੈ, ਜੋ ਕਿ ਚਿੰਤਾ ਦਾ ਵਿਸ਼ਾ ਹੈ। ਅਜਿਹੀ ਇਕ ਹੋਰ ਘਟਨਾ ਨੇੜਲੇ ਪਿੰਡ ਈਸਾਪੁਰ ਲੰਡਾ ਦੇ ਨੌਜਵਾਨ ਅਤੇ ਅਕਾਲੀ ਆਗੂ ਦੇ ਪੁੱਤਰ ਨਾਲ ਵਾਪਰੀ, ਜੋ ਕਿ ਮਨੀਲਾ ਵਿਚ ਪਿਛਲੇ 8 ਸਾਲ ਤੋਂ ਰਹਿ ਰਿਹਾ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਜੀਤ ਸਿੰਘ ਈਸਾਪੁਰ ਲੰਡਾ ਨੇ ਦੱਸਿਆ ਕਿ ਅਕਾਲੀ ਆਗੂ ਸੁਖਦੇਵ ਸਿੰਘ ਧਨੇਸਰ ਦਾ ਪੁੱਤਰ ਗੁਰਤੇਜ ਸਿੰਘ (38) ਮਨੀਲਾ ਵਿਖੇ ਫਾਇਨਾਂਸ ਦਾ ਕੰਮ ਕਰਦਾ ਸੀ। ਪਿਛਲੇ ਦਿਨੀਂ ਉਹ ਫਾਇਨਾਂਸ ਦੀਆਂ ਕਿਸ਼ਤਾਂ ਇਕੱਠੀਆਂ ਕਰ ਕੇ ਸਕੂਟਰ 'ਤੇ ਘਰ ਨੂੰ ਆ ਰਿਹਾ ਸੀ ਕਿ ਪਿੱਛੇ ਲੱਗੇ ਲੁਟੇਰਿਆਂ ਨੇ ਲੁੱਟਣ ਦੀ ਨੀਅਤ ਨਾਲ ਗੋਲੀ ਮਾਰ ਕੇ ਉਸ ਨੂੰ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ। ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਗੁਰਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਗੁਰਤੇਜ ਸਿੰਘ ਆਪਣੇ ਪਿੱਛੇ ਵਿਧਵਾ ਪਤਨੀ, ਇਕ ਲੜਕਾ ਅਤੇ ਇਕ ਲੜਕੀ ਛੱਡ ਗਿਆ ਹੈ। ਨੌਜਵਾਨ ਦੀ ਲਾਸ਼ ਪਿੰਡ ਈਸਾਪੁਰ ਲੰਡਾ ਵਿਖੇ ਲਿਆਉਣ ਲਈ ਕੋਸ਼ਿਸ਼ ਕੀਤੀ ਜਾ ਰਹੀ ਹੈ। ਨੌਜਵਾਨ ਦੀ ਮੌਤ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਹੈ।

Edited By

Inder Prajapati

Inder Prajapati is News Editor at Jagbani.

Popular News

!-- -->