ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ) - ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਦਾ ਪੁਤਲਾ ਫੂਕਣ ਤੋਂ ਬਾਅਦ ਅਸਤੀਫੇ ਦੀ ਮੰਗ ਕੀਤੀ ਗਈ। ਸਥਾਨਕ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਨਵਨਿਯੁਕਤ ਜ਼ਿਲਾ ਪ੍ਰਧਾਨ ਅਤੇ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ ਦੀ ਅਗਵਾਈ ਵਿਚ ਇਕੱਠੇ ਹੋਏ ਜ਼ਿਲੇ ਦੇ ਆਗੂਆਂ ਅਤੇ ਵਰਕਰਾਂ ਨੂੰ ਸੰਬੋਧਨ ਕਰਦਿਆ ਆਗੂਆਂ ਨੇ ਕਿਹਾ ਕਿ ਫਾਜ਼ਿਲਕਾ ਦੀ ਮਾਨਯੋਗ ਅਦਾਲਤ ਵੱਲੋਂ ਜਾਰੀ ਕੀਤੇ ਸੰਮਣਾਂ ਸਬੰਧੀ ਹੁਣ ਮਾਣਯੋਗ ਹਾਈਕੋਰਟ ਨੇ ਵੀ ਖਹਿਰਾ ਦੀ ਅਪੀਲ ਖਾਰਜ਼ ਕਰ ਦਿੱਤੀ ਹੈ। ਖਹਿਰਾ ਅਤੇ ਉਸਦੀ ਪਾਰਟੀ ਆਪ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਨਸ਼ਿਆਂ ਦੇ ਮੁੱਦੇ 'ਤੇ ਪੰਜਾਬੀਆਂ ਨੂੰ ਬਦਨਾਮ ਕੀਤਾ ਗਿਆ ਜਦਕਿ ਹੁਣ ਉਨ੍ਹਾਂ ਦੇ ਆਪਣੇ ਸਬੰਧ ਸਮੱਗਲਰਾਂ ਨਾਲ ਸਾਹਮਣੇ ਆ ਰਹੇ ਹਨ। ਅਜਿਹੇ ਵਿਚ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਚੁੱਪੀ ਸ਼ੱਕ ਜ਼ਾਹਿਰ ਕਰਦੀ ਹੈ ਕਿ ਖਹਿਰਾ ਦੇ ਕਾਲੇ ਕਾਰਨਾਮਿਆਂ 'ਚ ਉਨ੍ਹਾਂ ਦਾ ਹੱਥ ਹੈ। ਖਹਿਰਾ ਨੂੰ ਨੈਤਿਕਤਾ ਦੇ ਆਧਾਰ 'ਤੇ ਅਸਤੀਫਾ ਦੇਣਾ ਚਾਹੀਦਾ ਹੈ। ਵਿਧਾਨ ਸਭਾ ਚੋਣਾਂ ਨੇੜੇ ਆਮ ਆਦਮੀ ਪਾਰਟੀ ਦੇ ਜੋ ਆਗੂ ਨਸ਼ਿਆਂ ਸਬੰਧੀ ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਰਾਜਸੀ ਪਾਰਟੀਆਂ ਦੇ ਆਗੂਆਂ ਨੂੰ ਬਦਨਾਮ ਕਰਦੇ ਸਨ ਉਹ ਹੁਣ ਖਹਿਰਾ ਵਾਰੀ ਕਿਉਂ ਚੁੱਪੀ ਧਾਰ ਚੁੱਕੇ ਹਨ। ਇਸ ਤੋਂ ਬਾਅਦ ਭਾਈ ਮਹਾਂ ਸਿੰਘ ਦੀਵਾਨ ਹਾਲ ਤੋਂ ਕੋਟਕਪੂਰਾ ਚੌਂਕ ਤੱਕ ਰੋਸ ਮਾਰਚ ਕਰਦਿਆ ਜ਼ੋਰਦਾਰ ਨਾਅਰੇਬਾਜ਼ੀ ਕਰਕੇ ਕੋਟਕਪੂਰਾ ਚੌਂਕ ਵਿਖੇ ਸੁਖਪਾਲ ਸਿੰਘ ਖਹਿਰਾ ਦਾ ਪੁਤਲਾ ਫੂਕਿਆ ਗਿਆ। ਇਸ ਦੌਰਾਨ ਹਰਪ੍ਰੀਤ ਸਿੰਘ ਕੋਟਭਾਈ ਜਨਰਲ ਸਕੱਤਰ, ਮਨਜਿੰਦਰ ਸਿੰਘ ਬਿੱਟੂ ਸਾਬਕਾ ਚੇਅਰਮੈਨ ਆਦਿ ਹਾਜ਼ਰ ਸਨ।
ਭਿਆਨਕ ਹਾਦਸੇ ਅਧਿਆਪਕਾ ਦੀ ਮੌਤ
NEXT STORY