ਲੰਬੀ : ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਹਲਕੇ ਲੰਬੀ 'ਚ ਇਕ ਵਾਰ ਫਿਰ ਮੁੱਖ ਮੰਤਰੀ ਦੀ ਜਨ ਸਭਾ 'ਚ ਹੰਗਾਮਾ ਹੋ ਗਿਆ ਹੈ। ਜਾਣਕਾਰੀ ਮੁਤਾਬਕ ਮੁੱਖ ਮੰਤਰੀ ਬਾਦਲ ਪਿੰਡ ਦਿਓਨ ਖੇੜਾ 'ਚ ਵੀਰਵਾਰ ਨੂੰ ਚੋਣ ਪ੍ਰਚਾਰ ਕਰ ਰਹੇ ਸਨ ਅਤੇ ਗਰੀਬ ਲੋਕਾਂ ਲਈ ਅਕਾਲੀ ਸਰਕਾਰ ਵਲੋਂ ਕੀਤੇ ਗਏ ਕੰਮਾਂ ਦਾ ਵੇਰਵਾ ਦੇ ਰਹੇ ਸਨ। ਇਸ ਦੌਰਾਨ ਉੱਥੇ ਖੜ੍ਹੇ ਕੁਝ ਲੋਕਾਂ ਨੇ ਮੁੱਖ ਮੰਤਰੀ ਬਾਦਲ ਨਾਲ ਗੱਲ ਕਰਾਉਣ ਕਿਹਾ ਪਰ ਉੱਥੇ ਤਾਇਨਾਤ ਪੁਲਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਬਾਦਲ ਕੋਲ ਨਹੀਂ ਜਾਣ ਦਿੱਤਾ, ਜਿਸ ਤੋਂ ਬਾਅਦ ਉਕਤ ਲੋਕਾਂ ਨੇ ਹੰਗਾਮਾ ਕਰ ਦਿੱਤਾ। ਇਨ੍ਹਾਂ ਲੋਕਾਂ ਨੇ ਮੁੱਖ ਮੰਤਰੀ ਬਾਦਲ ਖਿਲਾਫ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਦੀ ਰੈਲੀ 'ਚ ਹੰਗਾਮਾ ਹੋ ਚੁੱਕਾ ਹੈ ਅਤੇ ਬਾਦਲ ਨੂੰ ਆਪਣੇ ਹੀ ਹਲਕੇ 'ਚ ਲੋਕਾਂ ਦੇ ਗੁੱਸੇ ਦਾ ਸ਼ਿਕਾਰ ਹੋਣਾ ਪੈ ਰਿਹਾ ਸੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਬਾਦਲ ਵੱਲ ਜੁੱਤੀ ਸੁੱਟੇ ਜਾਣ ਦੀ ਘਟਨਾ ਹੋਈ ਸੀ, ਜਿਸ ਨੂੰ ਦੇਖ ਕੇ ਕਿਹਾ ਜਾ ਸਕਦਾ ਹੈ ਕਿ ਲੋਕ ਅਕਾਲੀ-ਭਾਜਪਾ ਦੀ ਸਰਕਾਰ ਤੋਂ ਤੰਗ ਆ ਚੁੱਕੇ ਹਨ ਅਤੇ ਇਸ ਵਾਰ ਬਦਲਾਅ ਚਾਹੁੰਦੇ ਹਨ।
ਬ੍ਰੇਨ ਟਿਊਮਰ ਇਕ ਗੰਭੀਰ ਸਮੱਸਿਆ : ਡਾ. ਥੰਮਨ
NEXT STORY