ਬਠਿੰਡਾ(ਸੁਖਵਿੰਦਰ)-ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਡੇਰਾ ਮੁਖੀ ਨੂੰ ਮੁਆਫ਼ੀ ਦੇਣ ਵਾਲੀ ਸ਼੍ਰੋਮਣੀ ਕਮੇਟੀ ਨੂੰ ਡੇਰਾ ਵਿਵਾਦ 'ਤੇ ਕੁਝ ਵੀ ਬੋਲਣ ਦਾ ਕੋਈ ਅਧਿਕਾਰ ਨਹੀਂ ਹੈ। ਡੇਰਾ ਮੁਖੀ ਨੂੰ ਮੁਆਫੀ ਦੇਣ ਵਾਲਿਆਂ ਨੂੰ ਸਮੁੱਚੀ ਸਿੱਖ ਕੌਮ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ (ਸਰਬੱਤ ਖਾਲਸਾ) ਬਲਜੀਤ ਸਿੰਘ ਦਾਦੂਵਾਲ ਵੱਲੋਂ ਇਕ ਪ੍ਰੈੱਸਕਾਨਫਰੰਸ ਦੌਰਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਹ ਪਿਛਲੇ ਲਗਭਗ 20 ਸਾਲਾਂ ਤੋਂ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀਆਂ ਅਸਲੀਅਤਾਂ ਤੋਂ ਜਾਣੂ ਕਰਵਾਉਂਦੇ ਆ ਰਹੇ ਹਨ ਪਰ ਸੂਬਾ ਸਰਕਾਰਾਂ ਵੋਟਾਂ ਦੇ ਲਾਲਚ ਲਈ ਉਨ੍ਹਾਂ ਦੀ ਆਵਾਜ਼ ਨੂੰ ਦਬਾਉਂਦੀਆਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬਾਦਲਾਂ ਤੇ ਐੱਸ. ਜੀ. ਪੀ. ਸੀ. ਨੇ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਅਣਦੇਖੀ ਕਰਦਿਆਂ ਸਿਰÎਫ ਵੋਟਾਂ ਲਈ ਡੇਰਾ ਮੁਖੀ ਨੂੰ ਮੁਆਫੀ ਦਿੱਤੀ ਜਦੋਂ ਕਿ ਹੁਣ ਉਸ ਦੀ ਅਸਲੀਅਤ ਸਾਰੀ ਦੁਨੀਆ ਸਾਹਮਣੇ ਆ ਗਈ ਹੈ। ਅਜਿਹੀ ਹਾਲਤ 'ਚ ਉਕਤ ਧਿਰਾਂ ਨੂੰ ਚਾਹੀਦਾ ਹੈ ਕਿ ਉਹ ਸਿੱਖ ਕੌਮ ਤੋਂ ਮੁਆਫੀ ਮੰਗਣ। ਉਨ੍ਹਾਂ ਸੀ.ਬੀ. ਆਈ. ਤੋਂ ਵੀ ਮੰਗ ਕੀਤੀ ਕਿ ਤੁਰੰਤ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਡੇਰਿਆਂ ਨੂੰ ਸੀਲ ਕਰ ਕੇ ਉਨ੍ਹਾਂ ਦੀ ਸਕਰੀਨਿੰਗ ਕਰਵਾਈ ਜਾਵੇ ਤਾਂ ਜੋ ਡੇਰਿਆਂ ਦੇ ਸਾਰੇ ਰਾਜ਼ ਬੇਪਰਦ ਹੋ ਸਕਣ। ਉਨ੍ਹਾਂ ਕਿਹਾ ਕੇ ਡੇਰਾ ਮੁਖੀ ਖਿਲਾਫ਼ ਅਜਿਹੇ ਅਨੇਕਾਂ ਕੇਸ ਹਨ, ਜਿਨ੍ਹਾਂ ਨੂੰ ਜਲਦੀ ਹੀ ਸੀ.ਬੀ.ਆਈ. ਸਾਹਮਣੇ ਲਿਆਂਦਾ ਜਾਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਹਰਿਆਣਾ ਸਰਕਾਰ ਵੀ ਡੇਰਾ ਮੁਖੀ ਦੀ ਮਦਦ ਵਿਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਪੰਚਕੂਲਾ 'ਚੋਂ ਡੇਰਾ ਪੈਰੋਕਾਰਾਂ ਦੀਆਂ ਗੱਡੀਆਂ 'ਚੋਂ ਮਿਲੇ ਮਾਰੂ ਹਥਿਆਰਾਂ ਦਾ ਖੁਲਾਸਾ ਕਰੇ।
ਨਸ਼ੀਲੇ ਪਾਊਡਰ ਸਣੇ ਗ੍ਰਿਫ਼ਤਾਰ
NEXT STORY