ਸ੍ਰੀ ਆਨੰਦਪੁਰ ਸਾਹਿਬ : ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਦੇ ਤਗੜੇ ਨੌਜਵਾਨਾਂ ਨੂੰ ਆਪਣੇ ਨਾਲ ਦੋ ਦਿਨ ਕੰਮ ਕਰਨ ਦਾ ਚੈਲੰਜ ਕੀਤਾ ਹੈ। ਮੁੱਖ ਮੰਤਰੀ ਬਾਦਲ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਸਿਹਤ ਦਾ ਰਾਜ ਵਾਧੂ ਕੰਮ ਕਰਨਾ ਹੈ।
ਇਥੇ ਦੱਸ ਦਈਏ ਕਿ ਮੁੱਖ ਮੰਤਰੀ ਵਲੋਂ ਮੰਗਲਵਾਰ ਨੂੰ ਨੂਰਪੁਰ ਬੇਦੀ ਦੇ 68 ਪਿੰਡਾਂ ਦਾ ਸੰਗਤ ਦਰਸ਼ਨ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਦਲਜੀਤ ਸਿੰਘ ਚੀਮਾ ਵੀ ਉਨ੍ਹਾਂ ਨਾਲ ਮੌਜੂਦ ਸਨ। ਇਸ ਮੌਕੇ ਜਦੋਂ ਪੱਤਰਕਾਰਾਂ ਵਲੋਂ ਮੁੱਖ ਮੰਤਰੀ ਪਾਸੋਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਬਾਰੇ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕੋਈ ਵੀ ਪ੍ਰਤੀਕਰਮ ਦੇਣ ਤੋਂ ਇਨਕਾਰ ਕਰ ਦਿੱਤਾ।
ਧੀ ਦੇ ਸਹੁਰਿਆਂ ਨੇ ਔਰਤ ਨੂੰ ਕੁੱਟ-ਕੁੱਟ ਕੀਤਾ ਜ਼ਖਮੀਂ, ਹਸਪਤਾਲ ਭਰਤੀ
NEXT STORY