ਫਰੀਦਕੋਟ— ਕੁਝ ਦਿਨੀਂ ਪਹਿਲਾਂ ਸਾਬਕਾ ਖੇਤੀਬਾੜੀ ਮੰਤਰੀ ਗੁਰਦੇਵ ਬਾਦਲ ਦੀ ਲੰਬੇ ਸਮੇਂ ਤੋਂ ਬੀਮਾਰ ਰਹਿਣ ਦੇ ਚਲਦਿਆਂ ਮੌਤ ਹੋ ਗਈ ਸੀ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਐਤਵਾਰ ਨੂੰ ਗੁਰਦੇਵ ਸਿੰਘ ਬਾਦਲ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਫਰੀਦਕੋਟ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਾਂਗਰਸ ਸਰਕਾਰ 'ਤੇ ਤਿੱਖਾ ਸ਼ਬਦੀ ਵਾਰ ਕੀਤਾ। ਨਵਜੋਤ ਸਿੰਘ ਸਿੱਧੂ ਬਾਰੇ ਕਿਹਾ ਕਿ ਭਾਜਪਾ ਨੇ ਸਿੱਧੂ ਲਈ ਬਹੁਤ ਕੁਝ ਕੀਤਾ ਹੈ ਅਤੇ ਸਿੱਧੂ ਨੇ ਵੋਟਾਂ ਦੇ ਨੇੜੇ ਆ ਕੇ ਅਹੁਦਿਆਂ ਦੇ ਲਾਲਚ 'ਚ ਪਾਰਟੀ ਨੂੰ ਛੱਡ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਮਨਪ੍ਰੀਤ ਸਿੰਘ ਨੂੰ ਅਸੀਂ ਵਿੱਤ ਮੰਤਰੀ ਬਣਾਇਆ ਸੀ, ਉਹ ਵੀ ਪਾਰਟੀ ਛੱਡ ਗਿਆ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਤਿੱਖਾ ਸ਼ਬਦੀ ਵਾਰ ਕਰਦੇ ਹੋਏ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਕੈਪਟਨ ਵੀ ਪਹਿਲਾਂ ਅਕਾਲੀ ਦਲ 'ਚ ਸੀ, ਟਿਕਟ ਨਾ ਮਿਲਣ ਕਾਰਨ ਉਸ ਨੇ ਪਾਰਟੀ ਛੱਡ ਦਿੱਤੀ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਨੇ ਚੋਣਾਂ ਤੋਂ ਪਹਿਲਾਂ ਵੱਡੇ-ਵੱਡੇ ਦਾਅਵੇ ਕੀਤੇ ਸਨ ਪਰ ਅਜੇ ਤੱਕ ਕੁਝ ਵੀ ਨਹੀਂ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਪਾਰਟੀ ਦੇ ਵਰਕਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਜਿਹੜੇ ਵੀ ਲੋਕ ਉਨ੍ਹਾਂ ਦੀ ਪਾਰਟੀ ਦੇ ਨਾਲ ਖੜ੍ਹੇ ਰਹੇ ਹਨ ਅਤੇ ਹੁਣ ਵੀ ਉਨ੍ਹਾਂ ਨਾਲ ਖੜ੍ਹੇ ਨੇ ਉਹ ਲੋਕਾਂ ਦਾ ਫਤਵਾ ਕਬੂਲ ਕਰਦੇ ਹਨ।
ਆ ਸਕਦੀ ਹੈ ਨਿਗਮ ਅਧਿਕਾਰੀਆਂ ਦੀ ਸ਼ਾਮਤ
NEXT STORY