ਚੰਡੀਗੜ੍ਹ : ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਕੋਠੀ ਦੇ ਬਾਹਰ ਕੀਰਤਨ ਕਰਨ ਪਹੁੰਚੇ ਭਾਈ ਬਲਦੇਵ ਸਿੰਘ ਵਡਾਲਾ ਨੂੰ ਉਨ੍ਹਾਂ ਦੇ ਕੀਰਤਨੀ ਜੱਥੇ ਸਮੇਤ ਪੁਲਸ ਨੇ ਹਿਰਾਸਤ ਵਿਚ ਲੈ ਲਿਆ। ਦਰਅਸਲ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਵਡਾਲਾ ਆਪਣੇ ਕੀਰਤਨੀ ਜੱਥੇ ਸਮੇਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲਿਆਂ ਨੂੰ ਲੈ ਕੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਕੋਠੀ ਦੇ ਬਾਹਰ ਕੀਰਤਨ ਰਾਹੀਂ ਰੋਸ ਪ੍ਰਗਟਾਉਣ ਪਹੁੰਚੇ ਸਨ ਪਰ ਪੁਲਸ ਨੇ ਉਨ੍ਹਾਂ ਨੂੰ ਕੀਰਤਨ ਕਰਨ ਤੋਂ ਪਹਿਲਾਂ ਹੀ ਰੋਕ ਦਿੱਤਾ ਅਤੇ ਵਡਾਲਾ ਸਮੇਤ ਉਨ੍ਹਾਂ ਦੇ ਪੰਜ ਸਹਿਯੋਗੀਆਂ ਨੂੰ ਹਿਰਾਸਤ ਵਿਚ ਲੈ ਕੇ ਥਾਣੇ ਲੈ ਗਈ।
ਫਿਲਹਾਲ ਭਾਈ ਬਲਦੇਵ ਸਿੰਘ ਵਡਾਲਾ ਅਤੇ ਕੀਰਤਨੀ ਜੱਥਾ ਸੈਕਟਰ-3 ਦੇ ਪੁਲਸ ਸਟੇਸ਼ਨ 'ਚ ਹਨ ਜਿੱਥੇ ਉਨ੍ਹਾਂ 'ਤੇ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਐਸ. ਡੀ. ਐਮ. ਸਾਹਮਣੇ ਪੇਸ਼ ਕੀਤਾ ਜਾਵੇਗਾ।
ਦੀਨਾਨਨਗਰ 'ਚ ਅੱਤਵਾਦੀ ਹਮਲੇ ਦੀ ਅਸ਼ੰਕਾ ਦੇ ਚਲਦੇ ਹਾਈ ਅਲਰਟ, ਸਟੇਸ਼ਨ 'ਤੇ ਚੱਲਿਆ ਸਰਚ ਅਭਿਆਨ
NEXT STORY