ਚੰਡੀਗੜ੍ਹ (ਭੁੱਲਰ) : ਰਾਜ ਸਭਾ ਮੈਂਬਰ ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ 'ਚ ਪਰਾਲੀ ਸਾੜਨ ਦਾ ਮੁੱਦਾ ਬੀਤੇ ਦਿਨ ਰਾਜ ਸਭਾ 'ਚ ਚੁੱਕਿਆ। ਉਨ੍ਹਾਂ ਇਹ ਮੁੱਦਾ ਜ਼ੋਰਦਾਰ ਤਰੀਕੇ ਨਾਲ ਉਠਾਉਂਦਿਆਂ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਢੁੱਕਵੇਂ ਹੱਲ ਵਜੋਂ 200 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਦੇਣ ਦੀ ਮੰਗ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਪੈਦਾ ਹੋਣ ਵਾਲੇ ਪ੍ਰਦੂਸ਼ਣ ਕਾਰਨ ਬੱਚਿਆਂ ਤੇ ਬਜ਼ੁਰਗਾਂ ਆਦਿ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਉਹ ਬੀਮਾਰੀਆਂ ਦੀ ਲਪੇਟ ਵਿਚ ਆਉਂਦੇ ਹਨ। ਨੀਤੀ ਕਮਿਸ਼ਨ ਪਰਾਲੀ ਸਾੜਨ ਤੋਂ ਕਿਸਾਨਾਂ ਨੂੰ ਰੋਕਣ ਲਈ ਪੰਜਾਬ, ਹਰਿਆਣਾ ਅਤੇ ਪੱਛਮੀ ਯੂ. ਪੀ. ਦੇ ਖੇਤਰਾਂ ਵਿਚ 11 ਹਜ਼ਾਰ ਕਰੋੜ ਰੁਪਏ ਦੇ ਮੁਆਵਜ਼ੇ ਦਾ ਅਨੁਮਾਨ ਤਿਆਰ ਕਰ ਚੁੱਕਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਾਤਾਵਰਣ ਦੀ ਸਮੱਸਿਆ ਅਤੇ ਲੋਕਾਂ ਦੀ ਸਿਹਤ ਨੂੰ ਪੈਦਾ ਹੋਣ ਵਾਲੀਆਂ ਪ੍ਰੇਸ਼ਾਨੀਆਂ ਦੇ ਮੱਦੇਨਜ਼ਰ ਕਿਸਾਨਾਂ ਨੂੰ ਮੁਆਵਜ਼ਾ ਦੇ ਕੇ ਪਰਾਲੀ ਨੂੰ ਵਰਤੋਂ 'ਚ ਲਿਆਉਣ ਲਈ ਅਹਿਮ ਕਦਮ ਚੁੱਕੇ।
ਸਫਾਈ ਦੇ ਘਟੀਆ ਪ੍ਰਬੰਧਾਂ ਕਾਰਨ ਪਿੰਡ ਵਾਸੀਆਂ 'ਚ ਰੋਸ
NEXT STORY