ਫਗਵਾੜਾ, (ਰੁਪਿੰਦਰ ਕੌਰ)- ਫਗਵਾੜਾ ਨਗਰ ਨਿਗਮ ਦੇ ਮੇਅਰ ਅਰੁਣ ਖੋਸਲਾ ਵੱਲੋਂ ਪੇਪਰ ਚੌਕ ਦੀਆਂ ਖਸਤਾਹਾਲ ਸੜਕਾਂ ਦੀ ਮੁਰੰਮਤ ਕਰਵਾਉਣ ਲਈ ਅੱਜ ਐੱਨ. ਐੱਚ. ਏ. ਆਈ. ਦੇ ਅਧਿਕਾਰੀਆਂ ਨਾਲ ਗੱਲਬਾਤ ਹੋਈ।ਉਨ੍ਹਾਂ ਦੱਸਿਆ ਕਿ ਨਿਰਮਾਣ ਅਧੀਨ ਫਲਾਈਓਵਰ ਕਰਕੇ ਸੜਕਾਂ ਦੀ ਹਾਲਤ ਬਹੁਤ ਖਰਾਬ ਹੋ ਗਈ ਹੈ, ਜਿਸ ਕਰਕੇ ਸੜਕਾਂ ਨੂੰ ਜਲਦ ਤੋਂ ਜਲਦ ਠੀਕ ਕਰਵਾਇਆ ਜਾ ਰਿਹਾ ਹੈ। ਇਸ ਕਰਕੇ ਐੱਨ. ਐੱਚ. ਏ. ਆਈ. ਵੱਲੋਂ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ ਫਗਵਾੜਾ ਤੋਂ ਜਲੰਧਰ ਤੇ ਫਗਵਾੜਾ ਤੋਂ ਲੁਧਿਆਣਾ ਦੋਵੇਂ ਪਾਸੇ ਦੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਅਤੇ ਬਹੁਤ ਜਲਦ ਰੁਕੇ ਹੋਏ ਫਲਾਈਓਵਰ ਦਾ ਕੰਮ ਵੀ ਸ਼ੁਰੂ ਕਰਵਾ ਦਿੱਤਾ ਜਾਵੇਗਾ। ਫਲਾਈਓਵਰ ਬਣਾਉਣ ਲਈ ਕੇਂਦਰ ਸਰਕਾਰ ਵੱਲੋਂ ਗ੍ਰਾਂਟ ਜਾਰੀ ਕਰ ਦਿੱਤੀ ਗਈ ਹੈ। ਟੈਂਡਰ ਦੀ ਕਾਰਵਾਈ ਤੋਂ ਬਾਅਦ ਜਲਦ ਹੀ ਰੁਕੇ ਫਲਾਈਓਵਰ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ, ਜਿਸ ਦੀ ਫਗਵਾੜਾ ਵਾਸੀਆਂ ਨੂੰ ਬੜੀ ਸੁਵਿਧਾ ਹੋਵੇਗੀ। ਫਲਾਈਓਵਰ ਬਣਨ ਨਾਲ ਟ੍ਰੈਫਿਕ ਜਾਮ ਦੀ ਪ੍ਰੇਸ਼ਾਨੀ ਤੋਂ ਵੀ ਛੁਟਕਾਰਾ ਮਿਲ ਜਾਵੇਗਾ। ਇਸ ਮੌਕੇ ਰਾਜਪਾਲ ਘਈ, ਸੈਨਟਰੀ ਇੰਸਪੈਕਟਰ ਰਮਨ, ਮਿਤੁਲ ਸ਼ਰਮਾ ਆਦਿ ਹਾਜ਼ਰ ਸਨ।
ਪਿਤਾ ਨੂੰ ਕਤਲ ਕਰਨ ਦੇ ਪੁੱਤਰ ਨੇ ਲਾਏ ਦੋਸ਼
NEXT STORY