ਨਾਭਾ : ਨਾਭਾ ਪੁਲਸ ਨੇ ਖਤਰਨਾਕ ਗੈਂਗਸਟਰ ਕਾਲੀ ਦੇ ਦੋ ਸਾਥੀਆਂ ਨੂੰ ਹਥਿਆਰਾਂ ਸਣੇ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਕਰਨੈਲ ਸਿੰਘ ਨੇ ਦੱਸਿਆ ਕਿ ਨਾਭਾ ਦੀ ਮੈਕਸੀਮਮ ਸਕਿਓਰਿਟੀ ਜੇਲ 'ਚ ਬੰਦ ਗੈਂਗਸਟਰ ਕਾਲੀ ਦੇ ਜ਼ਮਾਨਤ 'ਤੇ ਰਿਹਾਅ ਹੋਣ 'ਤੇ ਉਸ ਦੇ ਸਾਥੀ ਉਸ ਨੂੰ ਲੈਣ ਆਏ ਸਨ, ਜਿੱਥੇ ਪੁਲਸ ਨੇ ਉਨ੍ਹਾਂ ਨੂੰ 312 ਬੋਰ ਦੀ ਦੇਸੀ ਪਿਸਤੌਲ, 6 ਜ਼ਿੰਦਾ ਕਾਰਤੂਸ ਤੇ ਕਾਰ ਸਣੇ ਕਾਬੂ ਕਰ ਲਿਆ। ਫਿਲਹਾਲ ਦੋਵਾਂ ਨੌਜਵਾਨਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਦੱਸ ਦਈਏ ਕਿ ਗ੍ਰਿਫਤਾਰ ਕੀਤੇ ਗਏ ਨੌਜਵਾਨਾਂ ਦੀ ਪਛਾਣ ਸੰਦੀਪ ਸਿੰਘ ਥਾਣਾ ਬੋਹਾ ਜ਼ਿਲਾ ਮਾਨਸਾ ਤੇ ਸੰਦੀਪ ਕੁਮਾਰ ਉਰਫ ਸੈਂਡੀ ਮੋਹਾਲੀ ਵਜੋਂ ਹੋਈ ਹੈ।
ਗੁਰੂ ਨਗਰੀ ਪੁੱਜੇ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ
NEXT STORY