ਸ਼ਾਹਕੋਟ, (ਮਰਵਾਹਾ, ਤ੍ਰੇਹਨ)- ਇਲਾਕੇ ਦੇ ਲੋਕਾਂ ਦੀ ਸਹੂਲਤ ਲਈ ਪਿਛਲੀ ਸਰਕਾਰ ਨੇ ਕਰੀਬ ਇਕ ਸਾਲ ਪਹਿਲਾਂ ਮਾਲਵਾ ਜੈਨ ਕਾਲੋਨੀ ਵਿਖੇ ਸੁਵਿਧਾ ਕੇਂਦਰ ਦਾ ਨਿਰਮਾਣ ਕੀਤਾ ਸੀ ਤਾਂ ਜੋ ਲੋਕਾਂ ਨੂੰ ਇਕੋ ਥਾਂ 'ਤੇ ਸਾਰੀਆਂ ਸਹੂਲਤਾਂ ਮਿਲ ਸਕਣ। ਸਹੂਲਤਾਂ ਤਾਂ ਬਾਅਦ ਦੀ ਗੱਲ ਹੈ, ਉਸੇ ਸਮੇਂ ਤੋਂ ਇਸ ਨੂੰ ਜਾਂਦੇ ਸਾਰੇ ਰਸਤਿਆਂ ਦੇ ਬੰਦ ਹੋ ਜਾਣ ਕਾਰਨ ਸੁਵਿਧਾ ਕੇਂਦਰ 'ਚ ਜਾਣ ਲਈ ਹੀ ਲੋਕਾਂ ਨੂੰ ਭਾਰੀ ਅਸੁਵਿਧਾ ਦਾ ਸਾਹਮਣਾ ਕਰਨਾ ਹੈ ਰਿਹਾ ਹੈ। ਇਲਾਕਾ ਨਿਵਾਸੀਆਂ, ਸ਼ਾਹਕੋਟ ਦੇ ਨੰਬਰਦਾਰ ਜਸਵੰਤ ਸਿੰਘ, ਸਾਬਕਾ ਸਰਪੰਚ ਤਾਰਾ ਸਿੰਘ, ਪਲਵਿੰਦਰ ਸਿੰਘ ਢਿੱਲੋਂ, ਕਿਸਾਨ ਆਗੂ ਮਲਕੀਤ ਸਿੰਘ ਸ਼ਾਹਕੋਟੀ, ਵਿੱਕੀ ਸਲਹੋਤਰਾ, ਸਾਗਰ ਸਲਹੋਤਰਾ, ਪੱਪੂ ਕੁਮਾਰ, ਨਵਦੀਪ ਦੇਵਗਣ ਤੇ ਹਰਮੇਸ਼ ਕੁਮਾਰ ਬਾਂਸਲ ਨੇ ਦੱਸਿਆ ਕਿ ਸੁਵਿਧਾ ਕੇਂਦਰ ਨੂੰ ਜਾਂਦੀਆਂ ਸਾਰੀਆਂ ਸੜਕਾਂ ਪੁੱਟ ਦਿੱਤੀਆਂ ਗਈਆਂ ਸਨ ਜੋ ਕਿ ਅਜੇ ਤੱਕ ਨਹੀਂ ਬਣ ਸਕੀਆਂ। ਥਾਂ-ਥਾਂ 'ਤੇ ਡੂੰਘੇ ਟੋਏ ਪਏ ਹੋਏ ਹਨ। ਬਰਸਾਤ ਦੇ ਦਿਨਾਂ 'ਚ ਤਾਂ ਇਹ ਬਿਲਕੁਲ ਹੀ ਬੰਦ ਹੋ ਜਾਂਦੀਆਂ ਹਨ। ਇਸ ਕਾਰਨ ਸੁਵਿਧਾ ਕੇਂਦਰ 'ਚ ਜਾਣ ਲਈ ਹੀ ਲੋਕਾਂ ਨੂੰ ਭਾਰੀ ਅਸੁਵਿਧਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਲਾਕਾ ਵਾਸੀਆਂ ਨੇ ਸਥਾਨਕ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਹੈ ਕਿ ਸੁਵਿਧਾ ਕੇਂਦਰ ਨੂੰ ਜਾਣ ਵਾਲੀਆਂ ਸੜਕਾਂ ਦਾ ਤੁਰੰਤ ਨਿਰਮਾਣ ਕਰਵਾਇਆ ਜਾਵੇ ਤਾਂ ਜੋ ਲੋਕ ਬਿਨਾਂ ਕਿਸੇ ਅਸੁਵਿਧਾ ਤੋਂ ਕੇਂਦਰ ਵਿਖੇ ਪਹੁੰਚ ਕੇ ਸਰਕਾਰੀ ਸਹੂਲਤਾਂ ਦਾ ਲਾਭ ਪ੍ਰਾਪਤ ਕਰ ਸਕਣ।
ਕਰੰਟ ਲੱਗਣ ਨਾਲ ਮਜ਼ਦੂਰ ਦੀ ਮੌਤ
NEXT STORY