ਕਾਲਜ ਦੇ ਵਿਦਿਆਰਥੀਆਂ ਨੇ ਸੰਘਰਸ਼ ਤੇਜ਼ ਕਰਨ ਲਈ ਵਿਚਾਰੇ ਮਸਲੇ

You Are HerePunjab
Saturday, February 18, 2017-12:30 AM

ਫਾਜ਼ਿਲਕਾ(ਲੀਲਾਧਰ)- ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ 'ਚ ਸਰਕਾਰੀ ਐੱਮ. ਆਰ. ਕਾਲਜ ਦੇ ਵਿਦਿਆਰਥੀਆਂ ਵੱਲੋਂ ਵਧੀਆਂ ਹੋਈਆਂ ਫੀਸਾਂ ਨੂੰ ਲੈ ਕੇ ਸੰਘਰਸ਼ ਹੋਰ ਤੇਜ਼ ਕਰਨ ਲਈ ਵਿਚਾਰ-ਚਰਚਾ ਕੀਤੀ ਗਈ। ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾਈ ਆਗੂ ਗਗਨ ਸੰਗਰਾਮੀ ਅਤੇ ਜ਼ਿਲਾ ਆਗੂ ਸਤਨਾਮ ਘੱਲੂ ਨੇ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਪਿੰਡਾਂ ਤੇ ਸ਼ਹਿਰਾਂ 'ਚ ਕੈਂਡਲ ਮਾਰਚ ਕੱਢਿਆ ਜਾਵੇਗਾ ਅਤੇ ਵਧੀਆਂ ਹੋਈਆਂ ਫੀਸਾਂ ਦਾ ਬਾਈਕਾਟ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸੰਘਰਸ਼ ਤਹਿਤ ਪਿੰਡਾਂ ਤੇ ਸ਼ਹਿਰਾਂ ਵਿਚ ਬੱਚਿਆਂ ਦੇ ਮਾਪਿਆਂ ਨੂੰ ਨਾਲ ਲੈ ਕੇ ਮੀਟਿੰਗਾਂ ਤੇ ਰੈਲੀਆਂ ਕੀਤੀਆਂ ਜਾਣਗੀਆਂ। ਜੇਕਰ ਮਾਮਲੇ ਨੂੰ ਹੱਲ ਨਾ ਕੀਤਾ ਗਿਆ ਤਾਂ ਵਿਦਿਆਰਥੀਆਂ ਦਾ ਸੰਘਰਸ਼ ਕੋਈ ਵੀ ਰੂਪ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਐੱਮ. ਆਰ. ਕਾਲਜ ਭਾਰਤ-ਪਾਕਿਸਤਾਨ ਵੰਡ ਤੋਂ ਪਹਿਲਾਂ ਦਾ ਕਾਲਜ ਹੈ ਪਰ ਹਾਲੇ ਤੱਕ ਇਸ ਦੀ ਹਾਲਤ ਤਰਸਯੋਗ ਬਣੀ ਹੋਈ ਹੈ। ਦੂਜੇ ਪਾਸੇ ਵਿਦਿਆਰਥੀਆਂ ਤੋਂ ਮਨਮਾਨੀਆਂ ਫੀਸਾਂ ਵਸੂਲ ਕੇ ਉਨ੍ਹਾਂ ਨੂੰ ਪੜ੍ਹਾਈ ਤੋਂ ਦੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਮਾਮਲੇ ਦਾ ਹੱਲ ਨਾ ਕੀਤਾ ਗਿਆ ਤਾਂ ਹਜ਼ਾਰਾਂ ਵਿਦਿਆਰਥੀ ਪੜ੍ਹਾਈ ਛੱਡਣ ਲਈ ਮਜਬੂਰ ਹੋਣਗੇ।ਇਸ ਮੌਕੇ ਹਰਦੀਪ ਕੋਟਲਾ, ਮੁਕੇਸ਼ ਕੁਮਾਰ, ਸ਼ਿਲਪਾ ਰਾਣੀ, ਅਨੂ ਖੰਨਾ, ਜੋਤੀ ਰਾਣੀ, ਰਜੇਸ਼ ਕੁਮਾਰ, ਸ਼ੀਨੂ ਤੇ ਵੱਡੀ ਗਿਣਤੀ 'ਚ ਵਿਦਿਆਰਥੀ ਹਾਜ਼ਰ ਸਨ।


ਪੰਜਾਬੀ ਮੇਟਰੀਮੋਨੀ ਤੋਂ ਸਹੀ ਰਿਸ਼ਤਾ ਦੀ ਚੇਣ ਕਰੋ - ਮੁਫ਼ਤ ਰਜਿਸਟਰ ਕਰੋ!

Popular News

.