ਕਪੂਰਥਲਾ (ਮੀਨੂੰ) - ਪੰਜਾਬ ਪੁਲਸ ਅਕਸਰ ਹੀ ਆਪਣੇ ਕਾਰਨਾਮਿਆਂ ਕਰਕੇ ਸੁਰਖੀਆਂ 'ਚ ਬਣੀ ਰਹਿੰਦੀ ਹੈ। ਪੰਜਾਬ ਪੁਲਸ ਨਾਲ ਜੁੜਿਆ ਇਕ ਹੋਰ ਅਨੋਖਾ ਮਾਮਲਾ ਕਪੂਰਥਲਾ ਤੋਂ ਸਾਹਮਣੇ ਆਇਆ ਹੈ, ਜਿੱਥੇ ਪੁਲਸ ਵੱਲੋਂ ਮਰੇ ਹੋਏ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਏ ਕਿ ਪੁਲਸ ਵੱਲੋਂ ਕਾਂਗਰਸ ਦੀ ਸ਼ਹਿ 'ਤੇ ਜਰਨੈਲ ਸਿੰਘ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ, ਜਦਕਿ ਉਸ ਦੀ ਮੌਤ ਤਾਂ ਸੱਤ ਸਾਲ ਪਹਿਲਾਂ ਹੋ ਚੁੱਕੀ ਹੈ। ਮ੍ਰਿਤਕ ਦੀ ਭੈਣ ਰਾਜਵਿੰਦਰ ਕੌਰ ਨੇ ਦੱਸਿਆ ਕਿ ਚੋਣਾਂ ਦੌਰਾਨ ਉਨ੍ਹਾਂ ਦੇ ਪਰਿਵਾਰ ਵੱਲੋਂ ਵੋਟਾਂ ਕਾਂਗਰਸ ਨੂੰ ਨਾ ਪਾਉਣ ਕਾਰਨ ਸਿਆਸੀ ਰੰਜ਼ਿਸ਼ ਦੇ ਚਲਦਿਆ ਉਨ੍ਹਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਦੂਜੇ ਪਾਸੇ ਪੁਲਸ ਵੱਲੋਂ ਬਿਨ੍ਹਾਂ ਕਿਸੇ ਜਾਣਕਾਰੀ ਦੇ ਐੱਫ. ਆਈ. ਆਰ ਦਰਜ ਕਰ ਕਾਰਵਾਈ ਕਰਨ ਦੀ ਗੱਲ ਕਹੀ ਗਈ ਹੈ। ਉਨ੍ਹਾਂ ਕਿਹਾ ਇਸ ਮਾਮਲੇ ਦੀ ਗੰਭੀਰਤਾਂ ਨਾਲ ਜਾਂਚ ਕੀਤੀ ਜਾਵੇਗੀ।
ਵਿਆਹੁਤਾ ਨੇ ਪਤੀ ਦੇ ਖਿਲਾਫ ਕਾਰਵਾਈ ਕਰਨ ਦੀ ਉਚ ਅਧਿਕਾਰੀਆਂ ਤੋਂ ਕੀਤੀ ਮੰਗ
NEXT STORY