ਕੈਪਟਨ ਨੇ ਦਿੱਤੇ ਸੰਕੇਤ, 19 ਅਪ੍ਰੈਲ ਨੂੰ ਹੋ ਸਕਦੈ ਪੰਜਾਬ ਕੈਬਨਿਟ ਦਾ ਵਿਸਥਾਰ

You Are HerePunjab
Monday, April 16, 2018-2:39 PM

ਚੰਡੀਗੜ੍ਹ : ਪਿਛਲੇ ਲੰਬੇ ਸਮੇਂ ਤੋਂ ਲਟਕਿਆ ਆ ਰਿਹਾ ਪੰਜਾਬ ਕੈਬਨਿਟ ਦਾ ਵਿਸਥਾਰ 19 ਅਪ੍ਰੈਲ ਨੂੰ ਹੋ ਸਕਦਾ ਹੈ। ਇਸ ਦੇ ਸੰਕੇਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਹ 18 ਅਪ੍ਰੈਲ ਨੂੰ ਆਲ ਇੰਡੀਆ ਕਾਂਗਰਸ ਪ੍ਰ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਲਈ ਦਿੱਲੀ ਜਾ ਰਹੇ ਹਨ ਅਤੇ ਇਸ ਮੁਲਾਕਾਤ ਤੋਂ ਬਾਅਦ 19 ਨੂੰ ਪੰਜਾਬ ਕੈਬਨਿਟ ਦਾ ਵਿਸਥਾਰ ਕੀਤਾ ਜਾ ਸਕਦਾ ਹੈ।

Edited By

Gurminder Singh

Gurminder Singh is News Editor at Jagbani.

!-- -->