ਚੰਡੀਗੜ੍ਹ : ਸੂਬਾ ਸਰਕਾਰ ਵਲੋਂ ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ 7 ਜੂਨ ਨੂੰ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਚ ਸੱਦੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਵਜ਼ਾਰਤ ਦੀ ਇਸ ਅਹਿਮ ਮੀਟਿੰਗ ਵਿਚ ਬਜਟ ਸੈਸ਼ਨ ਬੁਲਾਉਣ 'ਤੇ ਫੈਸਲਾ ਹੋ ਸਕਦਾ ਹੈ। ਕਿਆਸ ਲਗਾਏ ਜਾ ਰਹੇ ਹਨ ਕਿ ਜੂਨ ਦੇ ਦੂਜੇ ਹਫਤੇ ਬਜਟ ਸੈਸ਼ਨ ਸ਼ੁਰੂ ਹੋ ਸਕਦਾ ਹੈ ਅਤੇ ਇਸ ਦੀ ਤਾਰੀਕ ਦਾ ਐਲਾਨ 7 ਜੂਨ ਨੂੰ ਹੋਣ ਵਾਲੀ ਬਠਕ ਵਿਚ ਹੋਣਾ ਤੈਅ ਹੈ। ਕੈਪਟਨ ਸਰਕਾਰ ਦਾ ਇਹ ਪਹਿਲਾ ਬਜਟ ਹੈ, ਜਿਸ ਵਿਚ ਕਈ ਅਹਿਮ ਐਲਾਨ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਸਰਕਾਰ ਮੌਜੂਦਾ ਵਿੱਤੀ ਸਥਿਤੀ 'ਤੇ ਇਕ ਵਾਈਟ ਪੇਪਰ ਵੀ ਜਾਰੀ ਕਰ ਸਕਦੀ ਹੈ।
ਸੂਤਰਾਂ ਮੁਤਾਬਕ ਬਜਟ ਸੈਸ਼ਨ ਤੋਂ ਪਹਿਲਾਂ ਰੱਖੀ ਗਈ ਇਸ ਅਹਿਮ ਮੀਟਿੰਗ ਵਿਚ ਰੇਤ ਖੱਡ ਮਾਮਲੇ ਨੂੰ ਲੈ ਕੇ ਵਿਵਾਦਾਂ ਵਿਚ ਘਿਰੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦਾ ਮੁੱਦਾ ਵੀ ਵਿਚਾਰਿਆ ਜਾ ਸਕਦਾ ਹੈ।
ਭਾਰਤ-ਪਾਕਿ ਮੈਚ ਦਾ ਜਨੂੰਨ ਲੋਕਾਂ ਦੇ ਸਿਰ ਚੜ੍ਹ ਬੋਲਿਆ, ਬਜ਼ਾਰਾਂ 'ਚ ਪਈ ਸੁੰਨ (ਤਸਵੀਰਾਂ)
NEXT STORY