ਜਲਾਲਾਬਾਦ (ਸੇਤੀਆ) : ਪੰਜਾਬ ਪੁਲਸ ਵਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਅਬੋਹਰ-ਗੰਗਾਨਗਰ ਰੋਡ ਤੋਂ ਸੀ. ਏ. ਸਟਾਫ ਨੇ ਇਕ ਔਰਤ ਨੂੰ ਢਾਈ ਕਰੋੜ ਦੀ ਹੈਰੋਇਨ ਸਣੇ ਗ੍ਰਿਫਤਾਰ ਕਰ ਲਿਆ। ਮਿਲੀ ਜਾਣਕਾਰੀ ਮੁਤਾਬਕ ਉਕਤ ਔਰਤ ਰਾਜਸਥਾਨ ਦੀ ਦੱਸੀ ਜਾ ਰਹੀ ਹੈ।
ਪੁਲਸ ਵਲੋਂ ਉਕਤ ਔਰਤ ਤੋਂ 500 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ, ਜਿਸ ਦੀ ਕੀਮਤ ਲਗਭਗ ਢਾਈ ਕਰੋੜ ਰੁਪਏ ਦੱਸੀ ਜਾ ਰਹੀ ਹੈ। ਫਿਲਹਾਲ ਪੁਲਸ ਵਲੋਂ ਮਾਮਲੇ ਦੀ ਜਾਂਚ ਕਰਨ ਦੀ ਗੱਲ ਆਖੀ ਜਾ ਰਹੀ ਹੈ।
ਸ਼ਾਹਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਹੇ ਡਾ. ਥਿੰਦ ਅਕਾਲੀ ਦਲ 'ਚ ਸ਼ਾਮਿਲ
NEXT STORY