ਬਰਨਾਲਾ(ਵਿਵੇਕ ਸਿੰਧਵਾਨੀ, ਰਵੀ)-ਇਕ ਔਰਤ ਵੱਲੋਂ ਜਬਰ-ਜ਼ਨਾਹ ਕਰਨ ਦੀ ਕੋਸ਼ਿਸ਼ ਦਾ ਵਿਰੋਧ ਕਰਨ 'ਤੇ ਉਸਨੂੰ ਮਾਰ ਦੇਣ ਦੀ ਨੀਅਤ ਨਾਲ ਗੈਸ ਸਿਲੰਡਰ ਦੀ ਪਾਈਪ ਖੋਲ੍ਹ ਕੇ ਅੱਗ ਲਾਉਣ ਦੇ ਮਾਮਲੇ 'ਚ ਥਾਣਾ ਸਿਟੀ ਬਰਨਾਲਾ ਵਿਖੇ ਕੇਸ ਦਰਜ ਕੀਤਾ ਗਿਆ ਹੈ। ਐੈੱਸ. ਐੈੱਚ. ਓ. ਸਮਸ਼ੇਰ ਸਿੰਘ ਨੇ ਦੱਸਿਆ ਕਿ ਪੀੜਤਾ ਨੇ ਪੁਲਸ ਨੂੰ ਬਿਆਨ ਦਰਜ ਕਰਵਾਏ ਕਿ ਉਸਦਾ ਪਤੀ ਟਰੱਕ ਚਲਾਉਂਦਾ ਹੈ ਅਤੇ ਉਹ ਕਿਰਾਏ ਦੇ ਮਕਾਨ 'ਚ ਰਹਿੰਦੇ ਹਨ। ਉਸਦਾ ਪਤੀ ਅਕਸਰ ਬਾਹਰ ਗੇੜਾ ਲਾਉਣ ਜਾਂਦਾ ਹੈ। 15 ਮਾਰਚ ਨੂੰ ਉਸਦੇ ਪਤੀ ਦਾ ਦੋਸਤ ਰਤਨ ਸਿੰਘ ਉਰਫ ਬੰਟੀ ਪੁੱਤਰ ਲਖਵੀਰ ਸਿੰਘ ਵਾਸੀ ਬਰਨਾਲਾ ਉਨ੍ਹਾਂ ਦੇ ਘਰ ਦੀ ਕੰਧ ਟੱਪ ਕੇ ਘਰ ਅੰਦਰ ਦਾਖਲ ਹੋ ਗਿਆ ਅਤੇ ਉਸ ਨਾਲ ਸਰੀਰਕ ਸਬੰਧ ਬਣਾਉਣ ਦੀ ਕੋਸ਼ਿਸ਼ ਕਰਨ ਲੱਗਾ। ਉਸ ਵੱਲੋਂ ਇਨਕਾਰ ਕਰਨ 'ਤੇ ਉਸ ਨੇ ਗੈਸ ਸਿਲੰਡਰ ਦੀ ਪਾਈਪ ਖੋਲ੍ਹ ਦਿੱਤੀ, ਜਿਸ ਕਾਰਨ ਸੋਫੇ ਨੂੰ ਅੱਗ ਲੱਗ ਗਈ ਅਤੇ ਉਹ ਬੁਰੀ ਤਰ੍ਹਾਂ ਨਾਲ ਝੁਲਸ ਗਈ। ਪੁਲਸ ਨੇ ਪੀੜਤਾ ਦੇ ਬਿਆਨਾਂ 'ਤੇ ਮੁਲਜ਼ਮ ਵਿਰੁੱਧ ਇਰਾਦਾ-ਏ-ਕਤਲ ਅਤੇ ਕਈ ਹੋਰ ਧਾਰਾਵਾਂ ਹੇਠ ਕੇਸ ਦਰਜ ਕਰ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਹਵਾਈ ਫਾਇਰ ਕਰਨ 'ਤੇ ਮਾਮਲਾ ਦਰਜ
NEXT STORY