ਹੁਸ਼ਿਆਰਪੁਰ, (ਅਸ਼ਵਨੀ)- ਥਾਣਾ ਮਾਡਲ ਟਾਊਨ ਦੀ ਪੁਲਸ ਨੇ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਇਕ ਮਾਮਲਾ ਧਾਰਾ 498-ਏ, 406 ਤਹਿਤ ਦਰਜ ਕੀਤਾ ਗਿਆ ਹੈ। ਪਰਵਿੰਦਰ ਕੌਰ ਪੁੱਤਰੀ ਰਾਮ ਲਾਲ ਵਾਸੀ ਵਾਰਡ ਨੰ. 9 ਮੁਹੱਲਾ ਦਸਮੇਸ਼ ਨਗਰ ਨੇ ਜ਼ਿਲਾ ਪੁਲਸ ਮੁਖੀ ਜੇ. ਏਲੀਚੇਲਿਅਨ ਨੂੰ ਦਿੱਤੀ ਸ਼ਿਕਾਇਤ 'ਚ ਕਿਹਾ ਸੀ ਕਿ ਵਿਆਹ ਤੋਂ ਬਾਅਦ ਉਸ ਦਾ ਪਤੀ ਸ਼ਲਿੰਦਰ ਕੁਮਾਰ ਪੁੱਤਰ ਪ੍ਰਕਾਸ਼ ਰਾਮ, ਸੱਸ ਮਹਿੰਦਰ ਕੌਰ ਅਤੇ ਸਹੁਰੇ ਪਰਿਵਾਰ ਦੇ ਕੁਝ ਹੋਰ ਮੈਂਬਰ ਦਾਜ ਦੀ ਮੰਗ ਪੂਰੀ ਨਾ ਹੋਣ 'ਤੇ ਉਸ ਨੂੰ ਕਈ ਤਰ੍ਹਾਂ ਨਾਲ ਤੰਗ-ਪ੍ਰੇਸ਼ਾਨ ਕਰਦੇ ਰਹੇ। ਜ਼ਿਲਾ ਪੁਲਸ ਮੁਖੀ ਦੇ ਹੁਕਮਾਂ 'ਤੇ ਸ਼ਿਕਾਇਤ ਦੀ ਜਾਂਚ ਜ਼ਿਲਾ ਪੁਲਸ ਦੀ ਆਰਥਿਕ ਅਪਰਾਧ ਸ਼ਾਖਾ ਦੀ ਇੰਚਾਰਜ ਇੰਸਪੈਕਟਰ ਜਸਕਰਨ ਕੌਰ ਵੱਲੋਂ ਕੀਤੇ ਜਾਣ ਤੋਂ ਬਾਅਦ ਪੁਲਸ ਨੇ ਪਤੀ ਤੇ ਸੱਸ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪਰਿਵਾਰ ਦੇ ਹੋਰ ਮੈਂਬਰਾਂ ਖਿਲਾਫ਼ ਦੋਸ਼ ਸਹੀ ਨਹੀਂ ਪਾਏ ਗਏ।
ਭੇਤਭਰੀ ਹਾਲਤ 'ਚ ਮੈਡੀਕਲ ਸਟੋਰ ਦੇ ਮਾਲਕ ਦੀ ਮੌਤ
NEXT STORY