ਨਵਾਂਸ਼ਹਿਰ (ਤ੍ਰਿਪਾਠੀ)— ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਬਾਈਕ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖਬਰ ਮਿਲੀ ਹੈ। ਐੱਸ. ਐੱਚ. ਓ. ਕਾਠਗੜ ਗੁਰਦਿਆਲ ਸਿੰਘ ਨੇ ਦੱਸਿਆ ਕਿ ਬੁੱਧਵਾਰ ਰਾਤ ਕਰੀਬ ਸਾਢੇ 11 ਵਜੇ ਬਲਾਚੌਰ-ਰੋਪੜ ਨੈਸ਼ਨਲ ਹਾਈਵੇਅ 'ਤੇ ਸਥਿਤ ਪਿੰਡ ਭਰਥਲਾ ਦੀ ਪੁਲੀ ਦੇ ਨੇੜੇ ਬਾਈਕ ਸਵਾਰ ਦੋ ਨੌਜਵਾਨ ਕਿਸੇ ਅਣਪਛਾਤੇ ਵਾਹਨ ਦੀ ਲਪੇਟ ਆ ਗਏ, ਜਿਸ ਦੇ ਚਲਦਿਆਂ ਦੋਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਗਗਨਦੀਪ (24) ਪੁੱਤਰ ਉਧਾਰ ਸਿੰਘ ਵਾਸੀ ਪਿੰਡ ਬਡਾਲਾ ਜ਼ਿਲਾ ਹੁਸ਼ਿਆਰਪੁਰ ਅਤੇ ਨਰਿੰਦਰ ਕੁਮਾਰ (26) ਪੁੱਤਰ ਪ੍ਰੇਮ ਨਾਥ ਵਾਸੀ ਪਿੰਡ ਕੋਟਲਾ (ਜਲੰਧਰ) ਦੇ ਤੌਰ 'ਤੇ ਹੋਈ ਹੈ।
ਮਿਲੀ ਜਾਣਕਾਰੀ ਮੁਤਾਬਕ ਉਕਤ ਨੌਜਵਾਨ ਮੋਹਾਲੀ 'ਚ ਕੰਮ ਕਰਦੇ ਹਨ ਅਤੇ ਬੀਤੀ ਰਾਤ ਉਹ ਆਪਣੇ ਘਰ ਦੀ ਇਕ ਹੀ ਬਾਈਕ 'ਤੇ ਜਾ ਰਹੇ ਸਨ ਕਿ ਪਿੰਡ ਭਰਥਲਾ ਨੇੜੇ ਇਹ ਭਿਆਨਕ ਹਾਦਸਾ ਵਾਪਰ ਗਿਆ। ਐੱਸ. ਐੱਚ. ਓ. ਨੇ ਦੱਸਿਆ ਕਿ ਸੜਕ ਹਾਦਸੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਉਨ੍ਹਾਂ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਸੀ ਜਦਕਿ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ।
ਮਹਾਂਨਗਰ 'ਚ ਤਾਪਮਾਨ ਦਾ ਪਾਰਾ 41 ਡਿਗਰੀ
NEXT STORY