ਬਠਿੰਡਾ — ਬਠਿੰਡਾ 'ਚ ਗੋਨਿਆਣਾ-ਬਾਜਾਖਾਨਾ ਰੋਡ 'ਤੇ ਦੋ ਕਾਰਾਂ ਦੀ ਭਿਆਨਕ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਸਵਿਫਟ ਕਾਰ ਤੇ ਮਾਰੂਤੀ ਕਾਰ 'ਚ ਟੱਕਰ ਹੋਣ ਕਾਰਨ ਇਕ ਸਕੂਲੀ ਬੱਚੇ ਤੇ ਇਕ ਮਹਿਲਾ ਦੀ ਮੌਕੇ 'ਤੇ ਹੀ ਮੌਤ ਹੋ ਗਈ ਤੇ ਤਿੰਨ ਸਕੂਲੀ ਬੱਚੇ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਜ਼ੇਰੇ ਇਲਾਜ ਹਸਪਤਾਲ ਪਹੁੰਚਾਇਆ ਗਿਆ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਸਥਾਨਕ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੰਜਾਬ ਮੰਤਰੀ ਮੰਡਲ ਵਾਧੇ ਦੀ 1 ਸਾਲ ਚੱਲੀ ਉਡੀਕ 'ਚ ਆਖਿਰ ਜਲੰਧਰ ਪਛੜਿਆ
NEXT STORY