ਨਵੀਂ ਦਿੱਲੀ/ਚੰਡੀਗੜ੍ਹ : ਸੁਪਰੀਮ ਕੋਰਟ ਨੇ ਰੋਡ ਰੇਜ ਮਾਮਲੇ 'ਚ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੱਧੂ ਨੂੰ ਵੱਡੀ ਰਾਹਤ ਦਿੰਦਿਆਂ 30 ਸਾਲਾਂ ਬਾਅਦ ਬਰੀ ਕਰ ਦਿੱਤਾ ਹੈ। 30 ਸਾਲ ਪਹਿਲਾਂ ਇਸ ਮਾਮਲੇ ਸਬੰਧੀ ਸਿੱਧੂ ਨੂੰ ਹੇਠਲੀ ਅਦਾਲਤ ਨੇ ਦੋਸ਼ ਮੁਕਤ ਕਰ ਦਿੱਤਾ ਸੀ ਪਰ ਹਾਈਕੋਰਟ ਨੇ ਫੈਸਲੇ ਨੂੰ ਪਲਟਦੇ ਹੋਏ ਸਿੱਧੂ ਨੂੰ ਗ਼ੈਰ-ਇਰਾਦਾਤਨ ਕਤਲ ਦਾ ਦੋਸ਼ੀ ਪਾਇਆ ਅਤੇ ਸਿੱਧੂ ਨੂੰ ਤਿੰਨ ਸਾਲ ਕੈਦ ਦੀ ਸਜ਼ਾ ਸੁਣਾ ਦਿੱਤੀ। ਅਦਾਲਤ ਨੇ ਕੁੱਟਮਾਰ ਦੇ ਦੋਸ਼ 'ਚ ਧਾਰਾ-323 ਤਹਿਤ ਸਿੱਧੂ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਇਕ ਹਜ਼ਾਰ ਰੁਪਿਆ ਜ਼ੁਰਮਾਨੇ 'ਤੇ ਰਿਹਾਅ ਕਰਨ ਦੇ ਹੁਕਮ ਦਿੱਤੇ।
ਨਵਜੋਤ ਸਿੱਧੂ ਨੇ ਫੈਸਲੇ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਸੀ, ਜਿਸ ਤੋਂ ਬਾਅਦ ਅੱਜ ਹਾਈਕੋਰਟ ਦੇ ਫੈਸਲੇ ਨੂੰ ਪਲਟਦੇ ਹੋਏ ਸੁਪਰੀਮ ਕੋਰਟ ਨੇ ਸਿੱਧੂ ਦੇ ਹੱਕ 'ਚ ਫੈਸਲਾ ਸੁਣਾ ਦਿੱਤਾ। ਜ਼ਿਕਰਯੋਗ ਹੈ ਕਿ 27 ਦਸੰਬਰ, 1988 ਨੂੰ ਜਦੋਂ ਸਿੱਧੂ ਦੀ ਕਾਰ ਪਾਰਕਿੰਗ ਨੂੰ ਲੈ ਕੇ ਪਟਿਆਲਾ ਵਿੱਚ ਗੁਰਨਾਮ ਸਿੰਘ ਨਾਂ ਦੇ ਇਕ ਬਜ਼ੁਰਗ ਨਾਲ ਬਹਿਸਬਾਜ਼ੀ ਹੋਈ, ਜਿਹੜੀ ਮਗਰੋਂ ਹੱਥੋਪਾਈ ਵਿੱਚ ਬਦਲ ਗਈ। ਗੁਰਨਾਮ ਸਿੰਘ ਨਾਲ ਉਸ ਦਾ ਭਾਣਜਾ ਵੀ ਸੀ। ਭਾਣਜੇ ਮੁਤਾਬਕ ਸਿੱਧੂ ਨੇ ਮੁੱਕਾ ਮਾਰ ਕੇ ਗੁਰਮਾਨ ਸਿੰਘ ਨੂੰ ਸੜਕ ਉੱਤੇ ਸੁੱਟ ਦਿੱਤਾ। ਇਸ ਤੋਂ ਤੁਰੰਤ ਬਾਅਦ, ਗੁਰਨਾਮ ਨੂੰ ਹਸਪਤਾਲ ਲਿਜਾਇਆ ਗਿਆ, ਪਰ ਉਹ ਪਹਿਲਾਂ ਹੀ ਮਰ ਚੁੱਕਾ ਸੀ।
ਗਾਜ਼ਾ 'ਚ ਹਿੰਸਾ ਲਈ ਅਮਰੀਕਾ ਨੇ ਹਮਾਸ ਨੂੰ ਠਹਿਰਾਇਆ ਜ਼ਿੰਮੇਵਾਰ
NEXT STORY