ਟਾਂਡਾ (ਜ.ਬ.)-ਪੰਜਾਬ ਦੇ ਲੋਕ ਅੱਜ ਮੌਜੂਦਾ ਅਕਾਲੀ-ਭਾਜਪਾ ਸਰਕਾਰ ਦਾ ਪਾਸਾ ਪਲਟਣ ਲਈ ਤਿਆਰ ਬੈਠੇ ਹਨ। ਇਨ੍ਹਾਂ ਦੀਆਂ ਵਧੀਕੀਆਂ ਤੋਂ ਲੋਕ ਡਾਢੇ ਦੁਖੀ ਹਨ, ਜਿਸਦਾ ਹੁਣ ਅੰਤ ਹੋ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਉੜਮੁੜ ਟਾਂਡਾ ਤੋਂ ਕਾਂਗਰਸ ਦੇ ਉਮੀਦਵਾਰ ਤੇ ਮੀਤ ਪ੍ਰਧਾਨ ਸੰਗਤ ਸਿੰਘ ਗਿਲਜੀਆਂ ਨੇ ਪਿੰਡ ਗਿੱਲਾਂ ਵਿਖੇ ਕਰਦਿਆਂ ਕਿਹਾ ਕਿ ਲੋਕ ਕਾਂਗਰਸ ਨਾਲ ਚੱਟਾਨ ਵਾਂਗ ਖੜ੍ਹੇ ਹਨ। ਕੁਝ ਹੀ ਦਿਨਾਂ 'ਚ ਸੱਤਾ ਕਾਂਗਰਸ ਦੇ ਹੱਥ ਆ ਜਾਵੇਗੀ ਅਤੇ ਕੈਪ. ਅਮਰਿੰਦਰ ਸਿੰਘ ਪੰਜਾਬੀਆਂ ਦੇ ਸਾਰੇ ਮਸਲੇ ਹੱਲ ਕਰਵਾ ਦੇਣਗੇ।
ਇਸ ਮੌਕੇ ਮਾ. ਦਵਿੰਦਰਪਾਲ ਸਿੰਘ, ਅਮਰੀਕ ਸਿੰਘ ਨੰਬਰਦਾਰ, ਲਖਵੀਰ ਸਿੰਘ ਲਾਡੀ, ਮਨਜਿੰਦਰ ਸਿੰਘ, ਗੁਰਵੀਰ ਸਿੰਘ, ਗੁਰਪ੍ਰੀਤ ਸਿੰਘ, ਅਵਤਾਰ ਸਿੰਘ, ਸਵਰਨ ਸਿੰਘ, ਸ਼ਿੰਗਾਰਾ ਸਿੰਘ, ਦੇਸ਼ਵੀਰ ਸਿੰਘ, ਮੰਗਲ ਸਿੰਘ, ਲਖਵੀਰ ਸਿੰਘ ਆਦਿ ਸਮੇਤ ਵੱਡੀ ਗਿਣਤੀ 'ਚ ਪਿੰਡ ਵਾਸੀ ਹਾਜ਼ਰ ਸਨ।
ਹਲਕਾ ਪੱਛਮੀ 'ਚ ਕੱਢਿਆ ਗਿਆ ਫਲੈਗ ਮਾਰਚ
NEXT STORY