ਜਾਡਲਾ, (ਜਸਵਿੰਦਰ)- ਬੀਤੀ ਰਾਤ ਨਵਾਂਸ਼ਹਿਰ-ਚੰਡੀਗੜ੍ਹ ਸੜਕ ਪਿੰਡ ਲੰਗੜੋਆ ਲਾਗੇ ਇਕ ਸੜਕ ਹਾਦਸੇ 'ਚ ਪਿੰਡ ਦੌਲਤਪੁਰ ਦੇ ਸਰਪੰਚ ਹਰਪਾਲ ਸਿੰਘ (60) ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਠੇਕੇਦਾਰ ਗੁਰਜਿੰਦਰ ਸਿੰਘ ਵਾਸੀ ਦੌਲਤਪੁਰ ਨੇ ਦੱਸਿਆ ਕਿ ਬੀਤੀ ਰਾਤ ਕਰੀਬ 7 ਵਜੇ ਸਰਪੰਚ ਹਰਪਾਲ ਸਿੰਘ ਆਪਣੇ ਮੋਟਰਸਾਈਕਲ 'ਤੇ ਆਪਣੇ ਪਿੰਡ ਦੌਲਤਪੁਰ ਵਿਖੇ ਆ ਰਿਹਾ ਸੀ। ਜਦੋਂ ਉਹ ਉਕਤ ਸਥਾਨ 'ਤੇ ਪਹੁੰਚਿਆ ਤਾਂ ਉਨ੍ਹਾਂ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਨਾਲ ਸਰਪੰਚ ਹਰਪਾਲ ਸਿੰਘ ਗੰਭੀਰ ਜ਼ਖਮੀ ਹੋ ਗਏ। ਮੌਕੇ 'ਤੇ ਹਾਜ਼ਰ ਲੋਕਾਂ ਵੱਲੋਂ ਉਸ ਨੂੰ ਸ਼ਹਿਰ ਦੇ ਇਕ ਪ੍ਰਾਈਵੇਟ ਹਸਪਤਾਲ 'ਚ ਦਾਖਲ ਕਰਵਾ ਦਿੱਤਾ, ਜਿਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਉਧਰ, ਪੁਲਸ ਵੱਲੋਂ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਸਰਕਾਰ ਖਿਲਾਫ ਪ੍ਰਦਰਸ਼ਨ
NEXT STORY