ਜਲੰਧਰ : ਪੰਜਾਬ ਪੁਲਸ ਅਕਸਰ ਆਪਣੇ ਕਾਰਨਾਮਿਆਂ ਕਰਕੇ ਸੁਰਖੀਆਂ 'ਚ ਬਣੀ ਰਹਿੰਦੀ ਹੈ। ਅਜਿਹੀ ਹੀ ਇਕ ਹੋਰ ਪੰਜਾਬ ਪੁਲਸ ਦੀਆਂ ਤਿੰਨ ਮਹਿਲਾ ਕਰਮਚਾਰੀਆਂ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਹੈ ਜਿਸ ਵਿਚ ਇਹ ਤਿੰਨੇ ਮੁਲਾਜ਼ਮਾਂ ਕਾਨੂੰਨ ਨੂੰ ਛਿੱਕੇ ਟੰਗ ਕੇ ਇਕੋ ਐਕਟਿਵਾ 'ਤੇ ਸਵਾਰ ਹੋ ਕੇ ਜਾ ਰਹੀਆਂ ਹਨ। ਇਨ੍ਹਾਂ ਮੁਲਾਜ਼ਮਾਂ ਨਾਲ ਮਾੜੀ ਉਦੋਂ ਹੋ ਗਈ ਜਦੋਂ ਸੜਕ 'ਚ ਇਕ ਟੋਇਆ ਆਉਣ ਕਾਰਨ ਐਕਟਿਵਾ ਦਾ ਸੰਤੁਲਨ ਵਿਗੜ ਗਿਆ ਅਤੇ ਇਹ ਸੜਕ ਦੇ ਵਿਚਕਾਰ ਧੜੰਮ ਕਰਕੇ ਡਿੱਗ ਪਈਆਂ। ਇਸ ਸਾਰੀ ਘਟਨਾ ਨੂੰ ਉਨ੍ਹਾਂ ਦੇ ਪਿੱਛੇ ਆ ਰਹੀ ਇਕ ਗੱਡੀ 'ਚ ਬੈਠੇ ਨੌਜਵਾਨ ਨੇ ਆਪਣੇ ਕੈਮਰੇ 'ਚ ਕੈਦ ਕਰ ਲਿਆ।
ਹਾਲਾਂਕਿ ਇਸ ਘਟਨਾ ਦੌਰਾਨ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਪਰ ਪੁਲਸ ਮੁਲਾਜ਼ਮਾਂ ਦੀ ਇਸ ਘਟਨਾ ਨੇ ਇਕ ਵਾਰ ਫਿਰ ਪੰਜਾਬ ਪੁਲਸ ਵਲੋਂ ਕਾਨੂੰਨ ਦੀ ਰਾਖੀ ਕਰਨ ਦੇ ਕੀਤੇ ਜਾਂਦੇ ਦਾਅਵਿਆਂ ਨੂੰ ਸਵਾਲਾਂ ਦੇ ਘੇਰੇ 'ਚ ਲਿਆ ਕੇ ਖੜ੍ਹਾ ਕਰ ਦਿੱਤਾ ਹੈ।
'ਜਗ ਬਾਣੀ' ਦੇ ਪਾਠਕਾਂ ਲਈ ਇਕ ਜ਼ਰੂਰੀ ਸੂਚਨਾ ਹੈ। 'ਜਗ ਬਾਣੀ' ਵਲੋਂ ਐਪ ਨੂੰ ਅਪਡੇਟ ਕਰ ਦਿੱਤਾ ਗਿਆ ਹੈ। ਤੁਸੀਂ ਵੀ ਆਪਣੇ ਫੋਨ ਦੇ ਪਲੇਅ ਸਟੋਰ ਵਿਚ ਜਾ ਕੇ 'ਜਗ ਬਾਣੀ' ਐਪ ਨੂੰ ਅਪਡੇਟ ਕਰਕੇ ਦੁਨੀਆ ਭਰ ਦੀਆਂ ਖਬਰਾਂ ਦਾ ਅਨੰਦ ਮਾਣ ਸਕਦੇ ਹੋ।
ਨਵਾਂਸ਼ਹਿਰ ਬਣੇਗਾ ਪੰਜਾਬ ਦਾ ਵੈਸਟ ਸਿਹਤ ਸਹੂਲਤਾਂ ਨਾਲ ਲੈਸ ਪਹਿਲਾ ਮਾਡਲ ਸ਼ਹਿਰ
NEXT STORY