ਜਲੰਧਰ— ਸ਼ਾਹਕੋਟ ਜ਼ਿਮਨੀ ਚੋਣ ਤੋਂ ਪਹਿਲਾਂ ਪੰਜਾਬ 'ਚ ਅੱਜ ਆਮ ਆਦਮੀ ਪਾਰਟੀ ਨੂੰ ਦੋ ਵੱਡੇ ਝਟਕੇ ਲੱਗੇ। 'ਆਪ' ਨੂੰ ਝਟਕਾ ਦਿੰਦੇ ਹੋਏ ਅੱਜ 'ਆਪ' ਆਗੂ ਹਰਕ੍ਰਿਸ਼ਨ ਸਿੰਘ ਵਾਲੀਆ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋ ਗਏ। ਇਸ ਦੇ ਨਾਲ ਹੀ ਨਕੋਦਰ ਤੋਂ 'ਆਪ' ਦੇ ਸੀਨੀਅਰ ਨੇਤਾ ਕਰਨਲ ਸੀ. ਡੀ. ਕੰਬੋਜ ਵੀ ਅਕਾਲੀ ਦਲ 'ਚ ਸ਼ਾਮਲ ਹੋ ਗਏ ਹਨ। ਤੁਹਾਨੂੰ ਦੱਸ ਦਈਏ ਹਰਕ੍ਰਿਸ਼ਨ ਵਾਲੀਆਂ ਕੈਂਟ ਵਿਧਾਨ ਸਭਾ ਹਲਕਾ ਤੋਂ ਚੋਣਾਂ ਚੜੇ ਚੁੱਕੇ ਹਨ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਸਵੇਰੇ ਵਾਲੀਆ ਦੇ ਜਲੰਧਰ ਕੁੰਜ ਸਥਿਤ ਘਰ ਪਹੁੰਚੇ ਅਤੇ ਹਰਕ੍ਰਿਸ਼ਨ ਵਾਲੀਆ ਸਿਰਪਾਓ ਦੇ ਕੇ ਪਾਰਟੀ ਜੁਆਇਨ ਕਰਵਾਈ। ਇਸ ਮੌਕੇ ਵਾਲੀਆ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਨਾਲ ਇਕ ਸੋਚ ਦੇ ਤਹਿਤ ਜੁੜੇ ਸਨ, ਜੋ ਦੇਸ਼ ਨੂੰ ਨਵੀਂ ਦਿਸ਼ਾ ਅਤੇ ਬਦਲਾਅ ਵੱਲ ਲਿਜਾਣ ਵਾਲੀ ਸੀ ਪਰ ਜਦੋਂ ਹੁਣ ਉਨ੍ਹਾਂ ਨੇ ਦੇਖਿਆ ਕਿ ਪਾਰਟੀ ਹਾਈਕਮਾਨ ਨੂੰ ਲੈ ਕੇ ਵੱਡੀ ਲੀਡਰਸ਼ਿਪ ਖੁਦ ਹੀ ਭ੍ਰਿਸ਼ਟਾਚਾਰ ਵਿਚ ਡੁੱਬ ਗਈ ਤਾਂ ਉਨ੍ਹਾਂ ਨੇ ਪਾਰਟੀ ਨੂੰ ਅਲਵਿਦਾ ਕਹਿਣ ਦਾ ਮਨ ਬਣਾ ਲਿਆ।
ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਤੋਂ ਪਹਿਲਾਂ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬ੍ਰਿਜ ਭੁਪਿੰਦਰ ਸਿੰਘ ਲਾਲੀ ਨੇ ਵੀ ਕਾਂਗਰਸ ਨੂੰ ਛੱਡ ਅਕਾਲੀ ਦਲ ਦਾ ਪੱਲਾ ਫੜਿਆ ਸੀ। ਇਸ ਮੌਕੇ ਸੁਖਬੀਰ ਬਾਦਲ ਆਪ' 'ਤੇ ਵਰਦਿਆਂ ਕਿਹਾ ਕਿ ਪੰਜਾਬ 'ਚ ਹੁਣ ਆਮ ਆਦਮੀ ਪਾਰਟੀ ਦਾ ਸਫਾਇਆ ਤੈਅ ਹੈ। ਇਸ ਮੌਕੇ ਸੁਖਬੀਰ ਬਾਦਲ ਸਮੇਤ ਕਈ ਹੋਰ ਆਗੂ ਮੌਜੂਦ ਸਨ।
ਪੰਜਾਬ ਪੁਲਸ ਦੀ ਮਹਿਲਾ ਐੱਸ. ਪੀ. ਕਸ਼ਮੀਰ ਕੌਰ ਦਾ ਅੰਤਿਮ ਸੰਸਕਾਰ 23 ਨੂੰ
NEXT STORY