ਬੁਢਲਾਡਾ (ਮਨਜੀਤ) - ਸ਼੍ਰੋਮਣੀ ਅਕਾਲੀ ਦਲ ਵੱਲੋਂ 20 ਮਾਰਚ ਨੂੰ ਪੰਜਾਬ ਵਿਧਾਨ ਸਭਾ ਦੇ ਕੀਤੇ ਜਾਣ ਵਾਲੇ ਘਿਰਾਓ ਨੂੰ ਲੈ ਕੇ ਸਰਕਲ ਸ਼ਹਿਰੀ ਬੁਢਲਾਡਾ ਦੇ ਆਗੂਆਂ ਅਤੇ ਵਰਕਰਾਂ ਦੀ ਮੀਟਿੰਗ ਜ਼ਿਲਾ ਪ੍ਰਧਾਨ ਗੁਰਮੇਲ ਸਿੰਘ ਫਫੜੇ ਭਾਈਕੇ ਅਤੇ ਹਲਕਾ ਇੰਚਾਰਜ ਡਾ : ਨਿਸ਼ਾਨ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਇਲਾਕਾ ਬਾਰ੍ਹਾਂ ਰੇਲਵੇ ਰੋਡ ਵਿਖੇ ਹੋਈ । ਮੀਟਿੰਗ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਡਾ : ਨਿਸ਼ਾਨ ਸਿੰਘ ਅਤੇ ਜ਼ਿਲਾ ਜਥੇਦਾਰ ਗੁਰਮੇਲ ਸਿੰਘ ਫਫੜੇ ਭਾਈਕੇ ਨੇ ਕਿਹਾ ਕਿ ਇਸ ਪ੍ਰੋਗਰਾਮ ਚ ਬੁਢਲਾਡਾ ਹਲਕੇ ਤੋਂ 250 ਗੱਡੀਆਂ ਦਾ ਕਾਫਲਾ ਅਨਾਜ ਮੰਡੀ ਭੀਖੀ ਤੋਂ ਰਵਾਨਾ ਹੋਵੇਗਾ । ਉਨ੍ਹਾਂ ਦੱਸਿਆ ਕਿ ਪੰਜਾਬ ਦੀ ਕੈਪਟਨ ਸਰਕਾਰ ਦੀਆਂ 1 ਸਾਲ ਦੀਆਂ ਮਾੜੀਆਂ ਕਾਰਗੁਜਾਰੀਆਂ ਦੀ ਪੋਲ ਖੋਲਣ ਲਈ ਲੱਖਾਂ ਦੀ ਤਦਾਦ 'ਚ ਚੰਡੀਗੜ੍ਹ ਵਿਖੇ ਅਕਾਲੀ ਆਗੂ, ਵਰਕਰ ਅਤੇ ਆਮ ਲੋਕ ਵਿਧਾਨ ਸਭਾ ਦੇ ਘਿਰਾਓ ਪ੍ਰੋਗਰਾਮ 'ਚ ਸ਼ਾਮਲ ਹੋਣਗੇ ਅਤੇ ਸੁੱਤੀ ਪਈ ਕੈਪਟਨ ਸਰਕਾਰ ਨੂੰ ਜਗਾਉਣ ਲਈ ਇਹ ਘਿਰਾਓ ਲੋਕ ਹਿੱਤ ਹੋਵੇਗਾ । ਆਗੂਆਂ ਨੇ ਕਿਹਾ ਕਿ ਉਹ ਸਰਕਾਰ ਦੇ ਹਰ ਜ਼ੁਲਮ ਦਾ ਟਾਕਰਾ ਕਰਨ ਲਈ ਤਿਆਰ ਬਰ ਤਿਆਰ ਰਹਿਣਗੇ । ਇਸ ਮੌਕੇ ਸ਼ਹਿਰੀ ਬੁਢਲਾਡਾ-1 ਦੇ ਪ੍ਰਧਾਨ ਰਘੁਵੀਰ ਸਿੰਘ ਚਹਿਲ, ਸ਼ਹਿਰੀ-2 ਦੇ ਪ੍ਰਧਾਨ ਰਾਜਿੰਦਰ ਬਿੱਟੂ ਚੋਧਰੀ, ਯੂਥ ਦੇ ਪ੍ਰਧਾਨ ਤਨਜੋਤ ਸਾਹਨੀ ਅਤੇ ਸੁਭਾਸ਼ ਵਰਮਾ, ਬੀਬੀ ਬਲਵੀਰ ਕੋਰ, ਨਗਰ ਕੋਂਸਲ ਦੇ ਪ੍ਰਧਾਨ ਹਰਵਿੰਦਰ ਸਿੰਘ ਬੰਟੀ, ਮੀਤ ਪ੍ਰਧਾਨ ਅਜੈ ਕੁਮਾਰ ਟਿੰਕੂ, ਦਿਲਰਾਜ ਸਿੰਘ ਰਾਜੂ, ਸਾਬਕਾ ਸਰਪੰਚ ਹੰਸ ਰਾਜ ਆਦਿ ਆਗੂਆਂ ਨੇ ਵਿਸ਼ਵਾਸ਼ ਦਿਵਾਇਆ ਕਿ ਉਹ ਆਪੋ-ਆਪਣੇ ਸਾਧਨਾਂ ਰਾਹੀਂ ਪਾਰਟੀ ਵਰਕਰਾਂ ਨੂੰ ਲੈ ਕੇ ਵਿਧਾਨ ਸਭਾ ਦੇ ਘਿਰਾਓ 'ਚ ਸ਼ਾਮਲ ਹੋਣਗੇ ਅਤੇ ਸਰਕਾਰ ਦੇ ਹਰ ਜ਼ੁਲਮ ਦਾ ਟਾਕਰਾ ਕਰਨ ਲਈ ਤਿਆਰ ਬਰ ਤਿਆਰ ਰਹਿਣਗੇ ।
ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਣਾਂ ਦਾ ਸਮਰ ਸ਼ਡਿਊਲ ਜਾਰੀ
NEXT STORY