ਮਾਨਸਾ (ਮਿੱਤਲ)-ਸ਼੍ਰੋਮਣੀ ਯੂਥ ਅਕਾਲੀ ਦਲ ਦੀ ਵਾਗਡੋਰ ਸੀਨੀਅਰ ਯੂਥ ਨੇਤਾ ਬਿਕਰਮ ਸਿੰਘ ਮਜੀਠੀਆ ਨੂੰ ਸੌਂਪਣ ਲਈ ਯੂਥ ਅਕਾਲੀ ਦਲ ਦਾ ਇਕ ਵਫਦ ਯੂਥ ਅਕਾਲੀ ਦਲ ਮਾਲਵਾ ਜ਼ੋਨ ਦੇ ਜਨਰਲ ਸਕੱਤਰ ਰਘਵੀਰ ਸਿੰਘ ਮਾਨਸਾ ਦੀ ਅਗਵਾਈ ਹੇਠ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਮਿਲਿਆ। ਉਨ੍ਹਾਂ ਮੰਗ ਕੀਤੀ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦਾ ਮੁਕਾਬਲਾ ਕਰਨ ਲਈ ਯੂਥ ਅਕਾਲੀ ਦਲ ਦੀ ਅਗਵਾਈ ਮਜੀਠੀਆ ਦੇ ਹੱਥਾਂ ਵਿਚ ਦਿੱਤੀ ਜਾਵੇ ਤਾਂ ਕਿ ਸਮੁੱਚੇ ਪੰਜਾਬ ਦੇ ਨੌਜਵਾਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਪਿੱਠ 'ਤੇ ਖੜ੍ਹਾ ਕਰ ਕੇ ਕਾਂਗਰਸ ਪਾਰਟੀ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਮੂੰਹ-ਤੋੜਵਾਂ ਜਵਾਬ ਦਿੱਤਾ ਜਾ ਸਕੇ। ਇਸ ਮੌਕੇ ਬੀਬਾ ਬਾਦਲ ਨੇ ਯੂਥ ਵਰਕਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਤੁਹਾਡੀਆਂ ਭਾਵਨਾਵਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਕੋਲ ਪਹੁੰਚਾਉਣਗੇ। ਆਖਰੀ ਫੈਸਲਾ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਹੀ ਕਰੇਗੀ। ਇਸ ਮੌਕੇ ਉਨ੍ਹਾਂ ਨਾਲ ਆਈ. ਟੀ. ਵੀ. ਦੇ ਜ਼ਿਲਾ ਪ੍ਰਧਾਨ ਹਰਮਨਜੀਤ ਸਿੰਘ ਭੰਮਾ, ਯੂਥ ਵਿੰਗ ਦੇ ਜਨਰਲ ਸਕੱਤਰ ਜਸਵਿੰਦਰ ਸਿੰਘ ਜੱਸੀ, ਦਰਸ਼ਨ ਸਿੰਘ ਮੰਡੇਰ, ਰਾਜ ਪੇਂਟਰ, ਗੁਰਜੰਟ ਸਿੰਘ, ਮੇਜਰ ਸਿੰਘ ਅਕਲੀਆ, ਅਮਰੀਕ ਸਿੰਘ ਭੋਲਾ, ਕੌਂਸਲਰ ਗੁਰਦੀਪ ਸਿੰਘ ਸ਼ੇਖੋਂ, ਸੁਖਦੇਵ ਸਿੰਘ ਸਿੱਧੂ, ਡਾਕਟਰ ਗੁਰਨਾਮ ਸਿੰਘ ਕੋਟੜਾ, ਕਮਲਪ੍ਰੀਤ ਸਿੰਘ ਰੂਬੀ ਤੇ ਜਸਵਿੰਦਰ ਸਿੰਘ ਆਦਿ ਹਾਜ਼ਰ ਸਨ।
ਲੁਧਿਆਣਾ, ਅੰਮ੍ਰਿਤਸਰ ਤੇ ਜਲੰਧਰ ਨੂੰ ਸਮਾਰਟ ਸਿਟੀ ਲਈ 500 ਕਰੋੜ ਰੁਪਏ ਜਾਰੀ
NEXT STORY