ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਦੀ ਕਾਰਜਕਾਰਣੀ ਕਮੇਟੀ 'ਚ ਮੰਗਲਵਾਰ ਨੂੰ ਹੋਈ ਮੀਟਿੰਗ 'ਚ ਫੈਸਲਾ ਲਿਆ ਗਿਆ ਕਿ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਅਤੇ ਬਾਬਾ ਹਰਨਾਮ ਸਿੰਘ ਧੁੰਮਾ ਵਿਚਕਾਰ ਪੈਦਾ ਹੋਏ ਵਿਵਾਦ ਨੂੰ ਹੱਲ ਕਰਨ ਲਈ ਇਕ ਸਲਾਹ ਕਮੇਟੀ ਬਣਾਈ ਜਾਵੇਗੀ।
ਮੀਟਿੰਗ 'ਚ ਫੈਸਲਾ ਹੋਇਆ ਕਿ 7 ਮੈਂਬਰੀ ਇਸ ਕਮੇਟੀ ਦਾ ਗਠਨ 3 ਦਿਨਾਂ 'ਚ ਕੀਤਾ ਜਾਵੇਗਾ ਅਤੇ ਇਸ 'ਚ ਸਾਂਝੀਆਂ ਪੰਥਕ ਸ਼ਖਸੀਅਤਾਂ ਨੂੰ ਸ਼ਾਮਲ ਕੀਤਾ ਜਾਵੇਗਾ। ਫਿਲਹਾਲ ਦੋਹਾਂ ਧਿਰਾਂ ਨੂੰ ਸੰਜਮ ਵਰਤਣ ਦੀ ਅਪੀਲ ਕੀਤੀ ਗਈ ਹੈ। ਇਸ ਮੀਟਿੰਗ ਦੌਰਾਨ 6 ਜੂਨ ਨੂੰ ਸ਼ਹੀਦੀ ਸਮਾਗਮਾਂ ਮੌਕੇ ਸਮੂਹ ਸਿੱਖ ਸੰਗਤ ਨੂੰ ਅਮਨ-ਸ਼ਾਂਤੀ ਬਣਾਈ ਰੱਖਣ ਲਈ ਵੀ ਅਪੀਲ ਕੀਤੀ ਗਈ ਹੈ।
...ਤੇ ਹੁਣ ਅਜੀਤ ਸਿੰਘ ਕੋਹਾੜ ਖਿਲਾਫ ਫਿਲੌਰ ਦੇ ਬੇਟੇ ਨੇ ਖੋਲ੍ਹਿਆ ਮੋਰਚਾ
NEXT STORY