ਢਿੱਲਵਾਂ, (ਜਗਜੀਤ)- ਸਥਾਨਕ ਪੁਲਸ ਵੱਲੋਂ ਨਸ਼ੀਲੀਆਂ ਗੋਲੀਆਂ ਸਣੇ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਪਤਾ ਲੱਗਾ ਹੈ। ਇਸ ਸਬੰਧੀ ਥਾਣਾ ਮੁਖੀ ਜਰਨੈਲ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਤਰਸੇਮ ਸਿੰਘ ਪੁਲਸ ਪਾਰਟੀ ਨਾਲ ਦਾਊਦਪੁਰ ਗੇਟ ਢਿੱਲਵਾਂ ਤੋਂ ਨਡਾਲਾ ਰੋਡ 'ਤੇ ਗਸ਼ਤ ਕਰ ਰਹੇ ਸੀ ਕਿ ਇਸ ਦੌਰਾਨ ਸ਼ੱਕ ਦੇ ਆਧਾਰ 'ਤੇ ਕੁਲਦੀਪ ਸਿੰਘ ਉਰਫ ਕੀਪਾ ਪੁੱਤਰ ਵੀਰ ਸਿੰਘ ਜੱਟ ਵਾਸੀ ਰਾਜਪੁਰਾ ਭੁਲੱਥ ਵਾਰਡ ਨੰਬਰ-9 ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 430 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ, ਜਿਸ ਵਿਰੁੱਧ ਪੁਲਸ ਨੇ ਮੁਕੱਦਮਾ ਨੰ. 67 ਦਰਜ ਕਰ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਅਧੂਰੇ ਕਾਗਜ਼ਾਤ ਵਾਲੇ ਵਾਹਨ ਚਾਲਕਾਂ ਦੇ ਕੱਟੇ ਚਲਾਨ
NEXT STORY