ਸੁਲਤਾਨਪੁਰ ਲੋਧੀ (ਧੀਰ) - ਪੰਜਾਬ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪੰਚਾਇਤ ਪੱਧਰ 'ਤੇ ਖੇਡ ਟੂਰਨਾਮੈਂਟ ਸ਼ੁਰੂ ਕਰੇਗੀ, ਤਾਂ ਕਿ ਕੈਪਟਨ ਸਾਹਿਬ ਦੇ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਨ ਦੇ ਸੁਪਨੇ ਨੂੰ ਪੂਰਾ ਕੀਤਾ ਜਾ ਸਕੇ। ਇਹ ਸ਼ਬਦ ਪੰਚਾਇਤ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਨਗਰੀ 'ਚ ਵਿਧਾਇਕ ਨਵਤੇਜ ਸਿੰਘ ਚੀਮਾ ਦੀ ਅਗਵਾਈ ਹੇਠ ਹੋਏ 2-ਰੋਜ਼ਾ ਵਾਲੀਬਾਲ ਤੇ ਕਬੱਡੀ ਟੂਰਨਾਮੈਂਟ ਦੇ ਅੰਤਿਮ ਦਿਨ ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਮੌਕੇ ਕਹੇ। ਉਨ੍ਹਾਂ ਕਿਹਾ ਕਿ ਅੱਜ ਬਹੁਤ ਹੀ ਖੁਸ਼ੀ ਦਾ ਦਿਹਾੜਾ ਹੈ ਤੇ ਮੈਂ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦਾ ਹਾਂ, ਜਿਸਨੂੰ ਇਸ ਪਵਿੱਤਰ ਦਿਹਾੜੇ 'ਤੇ ਪਹੁੰਚਣ ਦਾ ਮੌਕਾ ਮਿਲਿਆ ਹੈ।
ਉਨ੍ਹਾਂ ਨੇ ਕਿਹਾ ਕਿ ਪਵਿੱਤਰ ਨਗਰੀ 'ਚ 2019 'ਚ ਮਨਾਉਣ ਵਾਲੇ ਸ਼ਤਾਬਦੀ ਸਮਾਗਮ ਲਈ ਕੈਪਟਨ ਸਾਹਿਬ ਨੇ ਕਮੇਟੀ ਬਣਾ ਦਿੱਤੀ ਹੈ ਤੇ ਇਸ ਸਮਾਗਮ ਨੂੰ ਇਤਿਹਾਸਕ ਮਨਾਉਣ 'ਚ ਪੰਜਾਬ ਸਰਕਾਰ ਕੋਈ ਕਸਰ ਨਹੀਂ ਛੱਡੇਗੀ। ਪੰਜਾਬ 'ਚ ਕੈਪਟਨ ਸਰਕਾਰ ਵਲੋਂ ਪਕੋਕਾ ਲਗਾਉਣ ਦੀ ਤਿਆਰੀ ਦੇ ਸਬੰਧ 'ਚ ਪੁੱਛੇ ਗਏ ਸਵਾਲ 'ਤੇ ਬੋਲਦਿਆਂ ਬਾਜਵਾ ਨੇ ਕਿਹਾ ਕਿ ਹਾਲੇ ਇਸ ਸਬੰਧੀ ਕਮੇਟੀ ਹੀ ਬਣਾਈ ਗਈ ਹੈ, ਕਿਉਂਕਿ ਪੰਜਾਬ 'ਚ ਪੈਦਾ ਹੋਏ ਗੈਂਗਸਟਰ ਜੇਲ 'ਚੋਂ ਜ਼ਮਾਨਤ ਤੋਂ ਛੁੱਟਣ ਤੋਂ ਬਾਅਦ ਦੁਬਾਰਾ ਆਪਣੀਆਂ ਗਤੀਵਿਧੀਆਂ ਸ਼ੁਰੂ ਕਰਕੇ ਪੰਜਾਬ ਦੀ ਅਮਨ ਤੇ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਖਿਡਾਰੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੇ ਲਈ ਪ੍ਰੇਰਿਤ ਕੀਤਾ। ਇਸ ਤੋਂ ਪਹਿਲਾਂ ਖੇਡ ਟੂਰਨਾਮੈਂਟ 'ਚ ਪਹੁੰਚਣ 'ਤੇ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਜੀ ਦਾ ਸਿਰੋਪਾਓ ਤੇ ਵਿਸ਼ੇਸ਼ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਖੇਡ ਟੂਰਨਾਮੈਂਟ 'ਚ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ, ਵਿਧਾਇਕ ਗੁਰਕੀਰਤ ਸਿੰਘ ਕੋਟਲੀ, ਵਿਧਾਇਕ ਰਜਿੰਦਰ ਬੇਰੀ, ਵਿਧਾਇਕ ਹਰਮਿੰਦਰ ਸਿੰਘ ਗਿੱਲ ਆਦਿ ਨੇ ਵੀ ਸ਼ਿਰਕਤ ਕੀਤੀ।
ਇਸ ਮੌਕੇ ਖੇਡ ਟੂਰਨਾਮੈਂਟ 'ਚ ਪ੍ਰਮੁੱਖ ਪ੍ਰੋ. ਚਰਨ ਸਿੰਘ ਮੀਤ ਪ੍ਰਧਾਨ ਪੰਜਾਬ ਕਾਂਗਰਸ, ਪਰਵਿੰਦਰ ਸਿੰਘ ਪੱਪਾ ਸਕੱਤਰ ਕਾਂਗਰਸ, ਦੀਪਕ ਧੀਰ ਰਾਜੂ ਸਕੱਤਰ ਪੰਜਾਬ ਕਾਂਗਰਸ, ਰਾਜਾ ਗੁਰਪ੍ਰੀਤ ਸਿੰਘ ਸੀਨੀ. ਆਗੂ, ਮੁਖਤਿਆਰ ਸਿੰਘ ਭਗਤਪੁਰ ਬਲਾਕ ਪ੍ਰਧਾਨ, ਆਸਾ ਸਿੰਘ ਵਿਰਕ ਬਲਾਕ ਪ੍ਰਧਾਨ, ਸੰਜੀਵ ਮਰਵਾਹਾ ਸ਼ਹਿਰੀ ਪ੍ਰਧਾਨ, ਵਿਨੋਦ ਗੁਪਤਾ ਪ੍ਰਧਾਨ ਨਗਰ ਕੌਂਸਲ, ਬਲਕਾਰ ਸਿੰਘ ਭਲਵਾਨ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਆਦਿ ਹਾਜ਼ਰ ਸਨ।
ਧਰਮਾਂ ਵਿਚਕਾਰ ਲਕੀਰਾਂ ਖਿੱਚਣ ਦੀ ਕੋਸ਼ਿਸ਼ ਕਰਨ ਵਾਲੇ ਲੋਕ ਸੌੜੀ ਮਾਨਸਿਕਤਾ ਦੇ ਸ਼ਿਕਾਰ : ਜੀ. ਕੇ.
NEXT STORY