ਜਲੰਧਰ,(ਚੋਪੜਾ)- ਗੁਰਦੁਆਰੇ ਦੇ ਗ੍ਰੰਥੀ ਤੇ ਉਸ ਦੇ ਪੁੱਤਰ ਤੋਂ ਪ੍ਰੇਸ਼ਾਨ ਸ਼ਹੀਦ ਬਾਬਾ ਦੀਪ ਸਿੰਘ ਨਗਰ, ਰੇਰੂ ਪਿੰਡ ਵਿਚ ਰਹਿਣ ਵਾਲੀ ਬੀ. ਬੀ. ਏ. ਦੀ ਵਿਦਿਆਰਥਣ ਨੇ ਏ. ਡੀ. ਸੀ. ਪੀ. ਸਿਟੀ -1 ਨੂੰ ਸ਼ਿਕਾਇਤ ਪੱਤਰ ਦੇ ਕੇ ਗ੍ਰੰਥੀ ਅਤੇ ਉਸ ਦੇ ਪੁੱਤਰ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।
ਵਿਦਿਆਰਥਣ ਨੇ ਦੋਸ਼ ਲਗਾਇਆ ਹੈ ਕਿ ਉਹ ਰੋਜ਼ਾਨਾ ਗੁਰਦੁਆਰੇ ਮੱਥਾ ਟੇਕਣ ਤੇ ਗੁਰੂ ਘਰ ਦੀ ਸੇਵਾ ਕਰਨ ਜਾਂਦੀ ਸੀ। ਉਥੇ ਗ੍ਰੰਥੀ ਦਾ ਪੁੱਤਰ ਜੋ ਪਿਤਾ ਦੇ ਨਾਲ ਹੀ ਕੀਰਤਨ ਕਰਦਾ ਹੈ, ਉਸ 'ਤੇ ਬੁਰੀ ਨਜ਼ਰ ਰੱਖਦੇ ਹੋਏ ਉਸ ਨਾਲ ਛੇੜਛਾੜ ਕਰਨ ਲੱਗਾ। ਗੁਰਦੁਆਰਾ ਕਮੇਟੀ ਨੇ ਗ੍ਰੰਥੀ ਨੂੰ ਗੁਰਦੁਆਰੇ ਦੀ ਸੇਵਾ ਤੋਂ ਹਟਾ ਕੇ ਨਵਾਂ ਗ੍ਰੰਥੀ ਰੱਖ ਲਿਆ ਪਰ 2 ਅਕਤੂਬਰ ਨੂੰ ਪੁਰਾਣੇ ਗ੍ਰੰਥੀ ਨੂੰ ਮੁੜ ਬਹਾਲ ਕਰ ਦਿੱਤਾ ਗਿਆ।
ਵਿਦਿਆਰਥਣ ਨੇ ਦੱਸਿਆ ਕਿ ਹੁਣ ਦੋਵੇਂ ਪਿਓ-ਪੁੱਤਰ ਮੈਨੂੰ ਅਤੇ ਮੇਰੇ ਪਰਿਵਾਰ ਨੂੰ ਮੁਹੱਲਾ ਛੱਡ ਦੇਣ ਦੀ ਧਮਕੀ ਦੇ ਰਹੇ ਹਨ ਜਿਸ ਨੂੰ ਲੈ ਕੇ ਮੇਰਾ ਪੂਰਾ ਪਰਿਵਾਰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਹੈ। ਵਿਦਿਆਰਥਣ ਨੇ ਕਿਹਾ ਕਿ ਜੇਕਰ ਉਸ ਨੂੰ ਇਨਸਾਫ ਨਾ ਮਿਲਿਆ ਤਾਂ ਉਹ ਕਮਿਸ਼ਨਰ ਦਫਤਰ ਦੇ ਸਾਹਮਣੇ ਧਰਨੇ 'ਤੇ ਬੈਠ ਜਾਵੇਗੀ। ਇਸ ਮੌਕੇ ਕਾਂਗਰਸੀ ਨੇਤਾ ਬਿਕਰਮ ਖਹਿਰਾ, ਰਾਮ ਸਿੰਘ, ਸਰਵਣ ਸਿੰਘ ਢਿੱਲੋਂ, ਵਿਕਰਮਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਤਜਿੰਦਰ ਸਿੰਘ, ਨਵਦੀਪ ਸਿੰਘ, ਜਸਪਾਲ ਸਿੰਘ ਤੇ ਹੋਰ ਇਲਾਕਾ ਨਿਵਾਸੀ ਵੀ ਮੌਜੂਦ ਸਨ।
'ਜਗ ਬਾਣੀ' ਦੇ ਪਾਠਕਾਂ ਲਈ ਇਕ ਜ਼ਰੂਰੀ ਸੂਚਨਾ ਹੈ। 'ਜਗ ਬਾਣੀ' ਵਲੋਂ ਐਪ ਨੂੰ ਅਪਡੇਟ ਕਰ ਦਿੱਤਾ ਗਿਆ ਹੈ। ਤੁਸੀਂ ਵੀ ਆਪਣੇ ਫੋਨ ਦੇ ਪਲੇਅ ਸਟੋਰ ਵਿਚ ਜਾ ਕੇ 'ਜਗ ਬਾਣੀ' ਐਪ ਨੂੰ ਅਪਡੇਟ ਕਰਕੇ ਦੁਨੀਆ ਭਰ ਦੀਆਂ ਖਬਰਾਂ ਦਾ ਅਨੰਦ ਮਾਣ ਸਕਦੇ ਹੋ। ਹੀਰੋ ਬਣਿਆ SHO, ਫਿਲਮੀ ਸਟਾਈਲ 'ਚ ਛੁਡਵਾਇਆ ਅਗਵਾ ਹੋਇਆ ਬੱਚਾ (ਤਸਵੀਰਾਂ)
NEXT STORY