ਚੰਡੀਗੜ੍ਹ : ਸਰਬੱਤ ਖਾਲਸਾ ਪ੍ਰੋਗਰਾਮ ਲਈ ਮਨਜ਼ੂਰੀ ਨਾ ਦੇਣ ਅਤੇ ਪ੍ਰੋਗਰਾਮ ਨਾਲ ਜੁੜੇ ਆਗੂਆਂ ਦੀ ਗ੍ਰਿਫਤਾਰੀ 'ਤੇ 'ਆਪਣਾ ਪੰਜਾਬ' ਪਾਰਟੀ ਦੇ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ ਨੇ ਪੰਜਾਬ ਸਰਕਾਰ ਦੀ ਨਿੰਦਾ ਕੀਤੀ ਹੈ। ਛੋਟੇਪੁਰ ਦਾ ਕਹਿਣਾ ਹੈ ਕਿ ਬਾਦਲ ਸਰਕਾਰ ਆਪਣੇ ਵਿਰੋਧ ਨੂੰ ਸਹਿਣ ਨਾ ਕਰਨ ਕਰਕੇ ਹਿਟਲਰਗਿਰੀ 'ਤੇ ਉਤਰ ਆਈ ਹੈ। ਉਨ੍ਹਾਂ ਨੇ ਕਿਹਾ ਕਿ ਬਾਦਲ ਸਰਕਾਰ ਆਪਣੇ ਵਿਰੁੱਧ ਜਨਤਾ 'ਚ ਪੈਦਾ ਹੋਏ ਗੁੱਸੇ ਨੂੰ ਦਬਾਉਣ ਦੀ ਕੋਸ਼ਿਸ਼ 'ਚ ਆਮ ਵਿਅਕਤੀ ਦੀ ਆਜ਼ਾਦੀ 'ਚ ਅੜਿੱਕਾ ਪਾ ਰਹੀ ਹੈ। ਛੋਟੇਪੁਰ ਨੇ ਕਿਹਾ ਕਿ ਸਾਰੇ ਸੰਗਠਨਾਂ ਨੂੰ ਸ਼ਾਂਤਮਈ ਤਰੀਕੇ ਨਾਲ ਪ੍ਰੋਗਰਾਮਾਂ ਦੇ ਆਯੋਜਨ ਅਤੇ ਆਪਣੀ ਗੱਲ ਰੱਖਣ ਦਾ ਅਧਿਕਾਰ ਹੈ। ਛੋਟੇਪੁਰ ਨੇ ਦੋਸ਼ ਲਾਇਆ ਕਿ ਬਾਦਲ ਸਰਕਾਰ ਲੋਕਾਂ 'ਚ ਡਰ ਦਾ ਮਾਹੌਲ ਪੈਦਾ ਕਰਨਾ ਚਾਹੁੰਦੀ ਹੈ।
ਸਿਆਸੀ ਆਗੂਆਂ ਦੀ ਸ਼ਹਿ 'ਤੇ ਜਾਨੋਂ ਮਾਰਨ ਦੀਆਂ ਮਿਲ ਰਹੀਆਂ ਧਮਕੀਆਂ : ਸਲਵਿੰਦਰ ਸਿੰਘ
NEXT STORY