ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਗੁਰਲਾਭ ਸਿੰਘ ਮਾਨਸਾ ਵਲੋਂ ਸਟਿੰਗ ਆਪਰੇਸ਼ਨ ਦਾ ਖੁਲਾਸਾ ਕੀਤੇ ਜਾਣ ਤੋਂ ਬਾਅਦ ਪੰਜਾਬ ਦੇ ਸਾਬਕਾ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਦਾ ਬਿਆਨ ਸਾਹਮਣੇ ਆਇਆ ਹੈ। ਸਟਿੰਗ ਆਪਰੇਸ਼ਨ ਦੀ ਗੱਲ 'ਤੇ ਸੁੱਚਾ ਸਿੰਘ ਛੋਟੇਪੁਰ ਦਾ ਕਹਿਣਾ ਹੈ ਕਿ ਉਹ ਤਾਂ ਪਹਿਲਾਂ ਹੀ ਇਹ ਗੱਲ ਕਹਿ ਰਹੇ ਸਨ ਕਿ ਸਟਿੰਗ ਵਾਲੀ ਗੱਲ ਇਕ ਸਾਜਿਸ਼ ਸੀ ਅਤੇ ਇਹ ਸਾਜਿਸ਼ ਅਰਵਿੰਦ ਕੇਜਰੀਵਾਲ ਦੇ ਕਹਿਣ 'ਤੇ ਸੰਜੇ ਸਿੰਘ ਅਤੇ ਦੁਰਗੇਸ਼ ਪਾਠਕ ਨੇ ਰਚੀ ਸੀ ਪਰ ਉਨ੍ਹਾਂ ਦੀ ਗੱਲ ਕਿਸੇ ਨੇ ਨਹੀਂ ਸੁਣੀ। ਛੋਟੇਪੁਰ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਖਿਲਾਫ ਦਿੱਲੀ ਤੋਂ ਆਏ ਆਗੂਆ ਨੇ ਤਾਂ ਸਾਜਿਸ਼ ਰਚੀ ਪਰ ਦੁੱਖ ਇਸ ਗੱਲ ਦਾ ਹੈ ਕਿ ਆਪਣੇ ਪੰਜਾਬੀ ਆਗੂਆਂ ਨੇ ਉਨ੍ਹਾਂ ਦਾ ਸਾਥ ਦਿੱਤਾ। ਤੁਹਾਨੂੰ ਦੱਸ ਦੇਈਏ ਕਿ 'ਆਪ' 'ਚ ਰਹਿੰਦੇ ਹੋਏ ਸੁੱਚਾ ਸਿੰਘ ਛੋਟੇਪੁਰ 'ਤੇ ਪੈਸੇ ਲੱਗਣ ਦਾ ਦੋਸ਼ ਲਾਇਆ ਗਿਆ ਸੀ, ਜਿਸ ਤੋਂ ਬਾਅਦ ਸਟਿੰਗ ਕਰਵਾ ਕੇ ਉਨ੍ਹਾਂ ਨੂੰ ਪਾਰਟੀ ਤੋਂ ਬਾਹਰ ਕਰ ਦਿੱਤਾ ਗਿਆ ਸੀ ਪਰ ਬੀਤੇ ਦਿਨ ਪ੍ਰੈਸ ਕਾਨਫਰੰਸ ਦੌਰਾਨ ਗੁਰਲਾਭ ਸਿੰਘ ਨੇ ਇਸ ਗੱਲ ਦਾ ਖੁਲਾਸਾ ਕੀਤਾ ਸੀ ਕਿ ਇਹ ਸਟਿੰਗ ਆਪਰੇਸ਼ਨ ਅਰਵਿੰਦ ਕੇਜਰੀਵਾਲ ਦੇ ਕਹਿਣ 'ਤੇ ਸੰਜੇ ਸਿੰਘ ਅਤੇ ਦੁਰਗੇਸ਼ ਪਾਠਕ ਵਲੋਂ ਕਰਾਇਆ ਗਿਆ ਸੀ ਤਾਂ ਜੋ ਛੋਟੇਪੁਰ ਨੂੰ ਪਾਰਟੀ ਤੋਂ ਬਾਹਰ ਕੱਢਿਆ ਜਾ ਸਕੇ।
ਫਲਾਇੰਗ ਸਕੁਐਡ ਟੀਮ ਨੇ ਛਾਪੇਮਾਰੀ ਦੌਰਾਨ ਨਜਾਇਜ਼ ਸ਼ਰਾਬ ਕੀਤੀ ਬਰਾਮਦ
NEXT STORY