ਗੁਰਦਾਸਪੁਰ (ਵਿਨੋਦ, ਦੀਪਕ) : ਗੁਰਦਾਸਪੁਰ ਦੀ ਰਾਜਨੀਤੀ ਵਿਚ ਸ਼ੁੱਕਰਵਾਰ ਨੂੰ ਉਸ ਸਮੇ ਜ਼ੋਰਦਾਰ ਧਮਾਕਾ ਹੋਇਆ ਜਦੋਂ ਸਿਟੀ ਪੁਲਸ ਗੁਰਦਾਸਪੁਰ ਨੇ ਇਕ ਵਿਧਵਾ ਔਰਤ ਦੀ ਸ਼ਿਕਾਇਤ 'ਤੇ ਪੰਜਾਬ ਦੇ ਸਾਬਕਾ ਅਕਾਲੀ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਗੁਰਦਾਸਪੁਰ ਦੇ ਪ੍ਰਧਾਨ ਸੁੱਚਾ ਸਿੰਘ ਲੰਗਾਹ ਦੇ ਵਿਰੁੱਧ ਬਲਾਤਕਾਰ ਦਾ ਕੇਸ ਦਰਜ ਕਰ ਲਿਆ। ਔਰਤ ਦਾ ਮੈਡੀਕਲ ਕਰਵਾਉਣ ਲਈ ਸਿਵਲ ਹਸਪਤਾਲ ਲਿਆਂਦਾ ਗਿਆ ਹੈ। ਇਕੱਠੀ ਕੀਤੀ ਗਈ ਜਾਣਕਾਰੀ ਅਨੁਸਾਰ ਵਿਜੀਲੈਂਸ ਵਿਭਾਗ ਪਠਾਨਕੋਟ ਵਿਚ ਪਿੰਡ ਸੋਹਲ ਨਿਵਾਸੀ ਤਾਇਨਾਤ ਔਰਤ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਪੰਜਾਬ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਉਸ ਨਾਲ ਸਾਲ 2009 ਤੋਂ ਉਸ ਦੀ ਮਰਜ਼ੀ ਦੇ ਵਿਰੁੱਧ ਬਲਾਤਕਾਰ ਕਰਦੇ ਆ ਰਹੇ ਹਨ। ਇਸ ਸ਼ਿਕਾਇਤ ਦੇ ਆਧਾਰ 'ਤੇ ਸਿਟੀ ਪੁਲਸ ਸਟੇਸ਼ਨ ਵਿਚ ਉੱਚ ਅਧਿਕਾਰੀਆਂ ਦੇ ਹੁਕਮਾਂ 'ਤੇ ਐੱਫ.ਆਈ.ਆਰ ਨੰਬਰ 168 ਮਿਤੀ 28 ਸਤੰਬਰ 2017 ਅਨੁਸਾਰ ਕੇਸ ਦਰਜ ਕੀਤਾ ਗਿਆ ਹੈ। ਪੁਲਸ ਨੇ ਔਰਤ ਦੇ ਬਿਆਨਾਂ ਤੋਂ ਬਾਅਦ ਉਸ ਦਾ ਮੈਡੀਕਲ ਕਰਵਾਉਣ ਲਈ ਉਸ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਲਿਆਂਦਾ।
ਪ੍ਰਾਪਤ ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਔਰਤ ਦਾ ਪਤੀ ਪੁਲਸ ਕਰਮਚਾਰੀ ਸੀ ਅਤੇ ਸਾਲ 2009 ਵਿਚ ਉਸ ਦਾ ਬਿਮਾਰੀ ਕਾਰਨ ਦਿਹਾਂਤ ਹੋਇਆ ਸੀ। ਸਰਕਾਰ ਨੇ ਉਸ ਦੇ ਪਤੀ ਦੀ ਮੌਤ ਤੋਂ ਬਾਅਦ ਉਕਤ ਔਰਤ ਨੂੰ ਤਰਸ ਦੇ ਆਧਾਰ 'ਤੇ ਪੁਲਸ ਵਿਚ ਨੌਕਰੀ ਦੇ ਦਿੱਤੀ ਅਤੇ ਉਦੋਂ ਤੋਂ ਉਕਤ ਔਰਤ ਵਿਜੀਲੈਂਸ ਦਫ਼ਤਰ ਪਠਾਨਕੋਟ ਵਿਚ ਤਾਇਨਾਤ ਹੈ। ਔਰਤ ਦੋ ਦਿਨ (28-29) ਦੀ ਛੁੱਟੀ 'ਤੇ ਹੈ ਅਤੇ ਇਸ ਦੋ ਦਿਨਾਂ ਵਿਚ ਇਹ ਸਾਰੀ ਘਟਨਾ ਵਾਰਰੀ। ਇਸ ਮਾਮਲੇ ਨੂੰ ਰਾਜਨੀਤੀ ਨਾਲ ਵੀ ਜੋੜਿਆ ਜਾ ਰਿਹਾ ਹੈ ਕਿਉਂਕਿ ਇਸ ਸਮੇਂ ਗੁਰਦਾਸਪੁਰ ਲੋਕ ਸਭਾ ਹਲਕੇ ਦੀ ਉਪ ਚੋਣ ਹੋ ਰਹੀ ਹੈ ਅਤੇ ਸੁੱਚਾ ਸਿੰਘ ਲੰਗਾਹ ਨੇ ਇਸ ਚੋਣ ਵਿਚ ਅਕਾਲੀ ਦਲ ਦੀ ਕਮਾਨ ਸੰਭਾਲ ਰੱਖੀ ਹੈ।
ਕੀ ਕਹਿਣਾ ਹੈ ਕਿ ਜ਼ਿਲਾ ਪੁਲਸ ਮੁਖੀ ਦਾ
ਇਸ ਮਹੱਤਵਪੂਰਨ ਕੇਸ ਸੰਬੰਧੀ ਜਦੋਂ ਜ਼ਿਲਾ ਪੁਲਸ ਮੁਖੀ ਗੁਰਦਾਸਪੁਰ ਹਰਚਰਨ ਸਿੰਘ ਭੁੱਲਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਇਕ ਔਰਤ ਜੋ ਵਿਜੀਲੈਂਸ ਵਿਭਾਗ ਪਠਾਨਕੋਟ ਵਿਚ ਤਾਇਨਾਤ ਹੈ ਨੇ ਉਨ੍ਹਾਂ ਸਾਹਮਣੇ 28 ਸਤੰਬਰ ਨੂੰ ਪੇਸ਼ ਹੋ ਕੇ ਲਿਖਤੀ ਸ਼ਿਕਾਇਤ ਦਿੱਤੀ ਸੀ ਕਿ ਜਦੋਂ ਸਾਲ 2009 ਵਿਚ ਉਸ ਦੇ ਪਤੀ ਦੀ ਮੌਤ ਹੋ ਗਈ ਸੀ ਤਾਂ ਉਹ ਆਪਣੀ ਨੌਕਰੀ ਸੰਬੰਧੀ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਮਿਲੀ ਸੀ। ਉਸ ਨੇ ਮੇਰੀ ਮਜਬੂਰੀ ਦਾ ਲਾਭ ਉਠਾ ਕੇ ਮੇਰਾ ਸ਼ੋਸ਼ਣ ਕੀਤਾ ਅਤੇ ਮਈ 2017 ਤੱਕ ਉਹ ਲਗਾਤਾਰ ਬਲਾਤਕਾਰ ਕਰਦਾ ਰਿਹਾ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਸੁੱਚਾ ਸਿੰਘ ਲੰਗਾਹ ਉਸ ਨੂੰ ਕਈ ਤਰ੍ਹਾਂ ਦੀਆਂ ਧਮਕੀਆਂ ਦੇ ਕੇ ਚੰਡੀਗੜ੍ਹ ਲਿਜਾਂਦਾ ਸੀ ਅਤੇ ਕਦੀ ਕਲਾਨੌਰ ਅਤੇ ਹੋਰ ਸਥਾਨਾਂ 'ਤੇ ਬੁਲਾਉਂਦਾ ਸੀ ਜਿੱਥੇ ਉਸ ਨਾਲ ਬਲਾਤਕਾਰ ਕਰਦਾ ਸੀ।
ਜ਼ਿਲਾ ਪੁਲਸ ਮੁਖੀ ਭੁੱਲਰ ਅਨੁਸਾਰ ਪੀੜਤਾ ਨੇ ਇਕ ਟੇਪ ਵੀ ਪੁਲਸ ਨੂੰ ਸੌਂਪੀ ਹੈ ਜੋ ਪੀੜਤਾ ਨੇ ਖੁਦ ਇਸ ਲਈ ਤਿਆਰ ਕੀਤੀ ਸੀ ਕਿਉਂਕਿ ਲੰਗਾਹ ਉਸ ਨੂੰ ਧਮਕੀਆਂ ਦਿੰਦਾ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਦਾ ਕੰਮ ਡੀ.ਐੱਸ.ਪੀ ਆਜ਼ਾਦ ਦਵਿੰਦਰ ਸਿੰਘ ਅਤੇ ਇੰਸਪੈਕਟਰ ਸੀਮਾ ਦੇਵੀ ਨੂੰ ਸੌਂਪਿਆ ਗਿਆ ਹੈ ਅਤੇ ਜਾਂਚ ਰਿਪੋਰਟ ਤੋਂ ਬਾਅਦ ਕਾਨੂੰਨੀ ਰਾਏ ਲੈਣ ਦੇ ਬਾਅਦ ਸੁੱਚਾ ਸਿੰਘ ਲੰਗਾਹ ਦੇ ਵਿਰੁੱਧ ਧਾਰਾ 376, 384, 420 ਅਤੇ 506 ਅਧੀਨ ਸਿਟੀ ਪੁਲਸ ਸਟੇਸ਼ਨ ਗੁਰਦਾਸਪੁਰ ਦੇ ਐੱਫ.ਆਈ.ਆਰ ਨੰਬਰ 168 ਮਿਤੀ 29-9-2017 ਅਧੀਨ ਕੇਸ ਦਰਜ ਕਰਕੇ ਮਾਮਲੇ ਦੀ ਡੂੰਘਾਈਨਾਲ ਜਾਂਚ ਕੀਤੀ ਜਾ ਰਹੀ ਹੈ।
ਪਟਿਆਲਾ : ਤਿਉਹਾਰਾਂ ਦੇ ਮੱਦੇਨਜ਼ਰ ਸਿਹਤ ਵਿਭਾਗ ਆਇਆ ਹਰਕਤ 'ਚ
NEXT STORY