ਫਗਵਾੜਾ(ਜਲੋਟਾ)—ਪਿੰਡ ਮਹੇੜੂ ਵਿਚ ਇਕ ਨੌਜਵਾਨ ਵਲੋਂ ਸ਼ੱਕੀ ਹਾਲਤ ਵਿਚ ਖੁਦ ਨੂੰ ਆਪਣੇ ਹੀ ਘਰ ਵਿਚ ਫਾਹਾ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਹਰਮਨ ਰਾਵਟ ਸਿੰਘ ਪੁੱਤਰ ਦਵਿੰਦਰ ਸਿੰਘ ਪਿੰਡ ਮਹੇੜੂ ਕਾਲੋਨੀ ਫਗਵਾੜਾ ਹੈ, ਦੀ ਲਾਸ਼ ਨੂੰ ਪੁਲਸ ਚੌਕੀ ਚਹੇੜੂ ਦੀ ਟੀਮ ਨੇ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਪੋਸਟਮਾਰਟਮ ਕਰਵਾ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੀ ਹੈ। ਪੁਲਸ ਨੇ ਖੁਲਾਸਾ ਕੀਤਾ ਕਿ ਮ੍ਰਿਤਕ ਨੌਜਵਾਨ ਪਿਛਲੇ ਕੁਝ ਸਾਲਾਂ ਤੋਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਚੱਲ ਰਿਹਾ ਸੀ। ਪੁਲਸ ਨੂੰ ਘਟਨਾ ਸਥਾਨ ਤੋਂ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ ਹੈ। ਮ੍ਰਿਤਕ ਦੇ ਪਿਤਾ ਦੇ ਬਿਆਨਾਂ 'ਤੇ ਧਾਰਾ 174 ਦੇ ਤਹਿਤ ਕੇਸ ਦਰਜ ਕਰ ਦਿੱਤਾ ਹੈ।
ਤਿਉਹਾਰਾਂ ਦੇ ਸੀਜ਼ਨ ਨੂੰ ਵੇਖਦੇ ਹੋਏ ਟ੍ਰੈਫਿਕ ਪੁਲਸ ਨੇ ਬਾਜ਼ਾਰਾਂ 'ਚੋਂ ਹਟਾਏ ਨਾਜਾਇਜ਼ ਕਬਜ਼ੇ
NEXT STORY