ਹੁਸ਼ਿਆਰਪੁਰ : ਪੰਜਾਬ 'ਚ ਨਸ਼ਿਆਂ ਸੰਬੰਧੀ ਬੋਲਦੇ ਹੋਏ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਪੰਜਾਬ ਪੁਲਸ ਦੀਆਂ ਭਰਤੀਆਂ 5 ਜੁਲਾਈ ਤੋਂ ਸ਼ੁਰੂ ਹੋ ਰਹੀਆਂ ਹਨ ਅਤੇ ਇਨ੍ਹਾਂ ਭਰਤੀਆਂ ਲਈ ਲੱਖਾਂ ਨੌਜਵਾਨਾਂ ਨੇ ਅਪਲਾਈ ਕੀਤਾ ਹੋਇਆ ਹੈ। ਸੁਖਬੀਰ ਬਾਦਲ ਨੇ ਕਿਹਾ ਹੈ ਕਿ ਪੁਲਸ 'ਚ ਭਰਤੀ ਹੋਣ ਲਈ ਆਉਣ ਵਾਲੇ ਨੌਜਵਾਨਾਂ ਦਾ ਬਲੱਟ ਟੈਸਟ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦੌਰਾਨ ਸਾਫ ਹੋ ਜਾਵੇਗਾ ਕਿ ਪੰਜਾਬ ਦਾ ਨੌਜਵਾਨ ਕਿੰਨੇ ਕੁ ਨਸ਼ੇ ਕਰਦਾ ਹੈ।
ਇੱਥੇ ਸੰਗਤ ਦਰਸ਼ਨ ਦੌਰਾਨ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ 'ਚ ਬਹੁਤ ਜ਼ਿਆਦ ਨਸ਼ਾ ਫੈਲਿਆ ਹੋਇਆ ਹੈ, ਇਹ ਸਾਰੇ ਇਲਜ਼ਾਮ ਝੂਠੇ ਹਨ ਅਤੇ ਸੱਚ ਤਾਂ ਇਹ ਹੈ ਕਿ ਪੰਜਾਬ 'ਚ ਨਸ਼ਾ ਸਭ ਤੋਂ ਘੱਟ ਹੈ। ਇਸ ਮੌਕੇ ਸੁਖਬੀਰ ਬਾਦਲ ਨੇ ਵਿਕਾਸ ਕਾਰਜਾਂ ਦੇ ਕਈ ਪ੍ਰਾਜੈਕਟਾਂ ਨੂੰ ਵੀ ਹਰੀ ਝੰਡੀ ਦਿੱਤੀ।
ਲੜਕੀ ਨੇ ਸਹੇਲੀ ਦੇ ਭਰਾ 'ਤੇ ਲਾਏ ਗੰਭੀਰ ਦੋਸ਼, ਮਾਮਲਾ ਦਰਜ
NEXT STORY