ਜਲੰਧਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਣੀਆਂ ਵਿਚ ਜ਼ਹਿਰ ਘੋਲਣ ਵਾਲੀ ਫੈਕਟਰੀ ਖਿਲਾਫ 307 ਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਸੁਖਬੀਰ ਨੇ ਕਿਹਾ ਕਿ ਇਸ ਫੈਕਟਰੀ ਕਾਰਨ ਸੈਂਕੜੇ ਲੋਕਾਂ ਦੀਆਂ ਜਾਨਾਂ ਗਈਆਂ ਹਨ। ਪੰਜਾਬ ਵਿਚ ਜੇ ਅੱਜ ਕੈਂਸਰ ਟ੍ਰੇਨਾਂ ਚੱਲ ਰਹੀਆਂ ਹਨ ਤਾਂ ਇਸ ਦਾ ਕਾਰਨ ਇਹ ਫੈਕਟਰੀ ਹੀ ਹੈ। ਸੁਖਬੀਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਫੈਕਟਰੀ ਮਾਲਕਾਂ ਨਾਲ ਮਿਲੇ ਹੋਏ ਹਨ ਇਸ ਲਈ ਮਾਮਲੇ 'ਚ ਢਿੱਲ ਵਰਤੀ ਜਾ ਰਹੀ ਹੈ। ਸੁਖਬੀਰ ਨੇ ਕਿਹਾ ਕਿ ਪਾਣੀਆਂ ਦੇ ਮਸਲੇ 'ਤੇ ਜਲਦ ਹੀ ਅਕਾਲੀ ਦਲ ਸੰਘਰਸ਼ ਵਿੱਢੇਗੀ ਅਤੇ ਪੰਜਾਬ ਸਰਕਾਰ 'ਤੇ ਦਬਾਅ ਬਣਾਇਆ ਜਾਵੇਗਾ।
ਆਮ ਆਦਮੀ ਪਾਰਟੀ 'ਤੇ ਬੋਲਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ 28 ਮਈ ਨੂੰ ਸ਼ਾਹਕੋਟ ਵਿਚ ਹੋਣ ਵਾਲੀ ਜ਼ਿਮਨੀ ਚੋਣ ਵਿਚ 'ਆਪ' ਦਾ ਭੋਗ ਪੈ ਜਾਵੇਗਾ। ਸੁਖਬੀਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਦੁਕਾਨਾਂ ਪੂਰੀ ਤਰ੍ਹਾਂ ਬੰਦ ਹੋ ਗਈਆਂ ਹਨ ਅਤੇ ਰਹਿੰਦੀ ਕਸਰ ਸ਼ਾਹਕੋਟ ਜ਼ਿਮਨੀ ਚੋਣ ਵਿਚ ਪੂਰੀ ਹੋ ਜਾਵੇਗੀ।
ਸਲਮਾਨ ਦੀ 'ਭਾਰਤ' 'ਚ ਅਹਿਮ ਭੂਮਿਕਾ ਨਿਭਾਉਂਦੀ ਨਜ਼ਰ ਆਵੇਗੀ ਤੱਬੂ
NEXT STORY